IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ‘ਪੰਜਾਬ ਪੋਲੀਟਿਕਸ ਐਮੀਨੈਂਸ...

ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’, ਸਿਆਸੀ ਯੋਗਦਾਨ ਲਈ ਕੀਤਾ ਸਨਮਾਨਿਤ

Admin User - Oct 18, 2026 06:03 PM
IMG

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਦੁਬਈ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸਨਮਾਨ ਸਮਾਰੋਹ ਦੌਰਾਨ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਅਤੇ ਖ਼ਾਸ ਤੌਰ ’ਤੇ ਪੰਜਾਬ ਦੀ ਸਿਆਸਤ ਵਿਚ ਪਾਏ ਯੋਗਦਾਨ ਦੇ ਮੱਦੇਨਜ਼ਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਦੇਣ ਵਾਲੀਆਂ ਹੋਰ ਨਾਮਵਰ ਸ਼ਖ਼ਸੀਅਤਾਂ ਨੂੰ ਵੀ ਸਨਮਾਨ ਪ੍ਰਦਾਨ ਕੀਤੇ ਗਏ।

ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਸਮੇਤ ਕਈ ਪ੍ਰਮੁੱਖ ਹਸਤੀਆਂ ਮੌਜੂਦ ਸਨ। ਸਮਾਰੋਹ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪੈਰ ਛੂਹ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਸਿੱਖ ਕੌਮ ਦੀ ਅਗਵਾਈ ਕਰਨ ਅਤੇ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।

ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਖ਼ਾਲਸਾ ਏਡ ਵਰਗੀਆਂ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਮਨੁੱਖਤਾ ਦੀ ਸੇਵਾ ਕਰਕੇ ਸਮਾਜ ਲਈ ਮਿਸਾਲ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਅਨੁਸਾਰ, ਰਾਜਨੀਤੀ ਦਾ ਮੁੱਖ ਉਦੇਸ਼ ਵੀ ਲੋਕਾਂ ਦੀ ਸੇਵਾ ਕਰਨਾ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਆਗੂ ਸਮਾਜ ਸੇਵਾ ਵਿਚ ਜੁਟੀਆਂ ਸ਼ਖ਼ਸੀਅਤਾਂ ਦੀ ਸੋਚ ਅਤੇ ਸੇਵਾ ਭਾਵਨਾ ਤੋਂ ਸਿੱਖਿਆ ਲੈਣ, ਤਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਹੋਰ ਬਿਹਤਰ ਤਰੀਕੇ ਨਾਲ ਕੰਮ ਕੀਤਾ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.