IMG-LOGO
ਹੋਮ ਪੰਜਾਬ, ਰਾਸ਼ਟਰੀ, ਦੁਬਈ 'ਚ ਚਰਨਜੀਤ ਸਿੰਘ ਚੰਨੀ ਨੂੰ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’...

ਦੁਬਈ 'ਚ ਚਰਨਜੀਤ ਸਿੰਘ ਚੰਨੀ ਨੂੰ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਕੀਤਾ ਸਨਮਾਨਿਤ

Admin User - Oct 18, 2026 07:42 PM
IMG

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਦੁਬਈ ਵਿੱਚ ਕਰਵਾਏ ਗਏ ਇੱਕ ਅੰਤਰਰਾਸ਼ਟਰੀ ਸਨਮਾਨ ਸਮਾਗਮ ਦੌਰਾਨ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਆਪੋ-ਆਪਣੇ ਖੇਤਰ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਚੰਨੀ ਨੂੰ ਭਾਰਤ ਅਤੇ ਖ਼ਾਸ ਤੌਰ ’ਤੇ ਪੰਜਾਬ ਦੀ ਰਾਜਨੀਤੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਇਹ ਐਵਾਰਡ ਦਿੱਤਾ ਗਿਆ।

ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਸੰਸਥਾ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਨੇ ਸਿੱਖ ਕੌਮ ਦੀ ਅਗਵਾਈ ਕਰਨ ਅਤੇ ਅਗਾਂਹਵਧੂ ਸੋਚ ਨਾਲ ਕੰਮ ਕਰਨ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਖ਼ਾਲਸਾ ਏਡ ਵਰਗੀਆਂ ਸੰਸਥਾਵਾਂ ਦੇ ਆਗੂਆਂ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਯਤਨ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵੀ ਸਮਾਜ ਦੀ ਭਲਾਈ ਕਰਨ ਦਾ ਇੱਕ ਮੰਚ ਹੈ। ਜੇਕਰ ਰਾਜਨੀਤੀ ਵਿੱਚ ਅਜਿਹੀਆਂ ਸ਼ਖ਼ਸੀਅਤਾਂ ਤੋਂ ਪ੍ਰੇਰਨਾ ਲੈ ਕੇ ਕੰਮ ਕੀਤਾ ਜਾਵੇ ਤਾਂ ਸਮਾਜ ਦੀ ਬਿਹਤਰੀ ਲਈ ਹੋਰ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਸਕਦੇ ਹਨ।

ਚਰਨਜੀਤ ਸਿੰਘ ਚੰਨੀ ਨੇ ਸਨਮਾਨ ਸਮਾਗਮ ਦਾ ਆਯੋਜਨ ਕਰਨ ਵਾਲੀ ਸੰਸਥਾ ਡੀ.ਆਈ.ਬੀ. ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਭਵਿੱਖ ਵਿੱਚ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਹੌਸਲਾ ਦਿੰਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.