ਤਾਜਾ ਖਬਰਾਂ
ਪੰਜਾਬ ਦੇ ਹਲਕਾ ਲਹਿਰਾਗਾ ਅਧੀਨ ਪੈਂਦੇ ਪਿੰਡ ਅਲੀਸ਼ੇਰ ਨੇੜੇ ਮਨਰੇਗਾ ਤਹਿਤ ਕੰਮ ਕਰ ਰਹੀਆਂ ਮਹਿਲਾ ਮਜ਼ਦੂਰਾਂ ਨਾਲ ਵਾਪਰੀ ਦੁਖਦਾਈ ਘਟਨਾ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਹਰਪਾਲ ਸਿੰਘ ਚੀਮਾ ਨੇ ਇਸ ਦੁਖਦਾਈ ਘਟਨਾ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Get all latest content delivered to your email a few times a month.