IMG-LOGO
ਹੋਮ ਪੰਜਾਬ, ਮਨੋਰੰਜਨ, ਪਰਵਿੰਦਰ ਸਿੰਘ ਝੋਟੇ ਦੀ ਮੌਤ 'ਤੇ ਇਨਸਾਫ਼ ਲਈ ਭਖਿਆ ਮੋਰਚਾ:...

ਪਰਵਿੰਦਰ ਸਿੰਘ ਝੋਟੇ ਦੀ ਮੌਤ 'ਤੇ ਇਨਸਾਫ਼ ਲਈ ਭਖਿਆ ਮੋਰਚਾ: ਪੰਜਾਬੀ ਕਲਾਕਾਰਾਂ ਵੱਲੋਂ ਪਰਿਵਾਰ ਨੂੰ ਭਰਵਾਂ ਸਮਰਥਨ

Admin User - Oct 19, 2026 10:37 AM
IMG

ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਰਹੱਸਮਈ ਅਤੇ ਅਚਨਚੇਤ ਮੌਤ ਮਗਰੋਂ ਮਾਨਸਾ ਵਿਖੇ ਇਨਸਾਫ਼ ਦੀ ਮੰਗ ਲਈ ਲਾਇਆ ਗਿਆ ਧਰਨਾ ਲਗਾਤਾਰ ਜਾਰੀ ਹੈ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਮਰਹੂਮ ਝੋਟੇ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਇਸ ਸੰਘਰਸ਼ ਨੂੰ ਮਜ਼ਬੂਤੀ ਦਿੰਦਿਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਤੋਂ ਇਲਾਵਾ ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਦੇ ਨਾਮਵਰ ਕਲਾਕਾਰ ਵੀ ਖੁੱਲ੍ਹ ਕੇ ਮੈਦਾਨ ਵਿੱਚ ਨਿੱਤਰ ਆਏ ਹਨ।


ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਕਲਾਕਾਰਾਂ ਅਤੇ ਇੰਡਸਟਰੀ ਵੱਲੋਂ ਮਿਸਾਲੀ ਪਹਿਲਕਦਮੀ ਕੀਤੀ ਗਈ ਹੈ। ਦੇਸ਼-ਵਿਦੇਸ਼ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਗਾਇਕ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਸਮੁੱਚਾ ਪੰਜਾਬ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸੇ ਤਰ੍ਹਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੈਲਗਰੀ ਅਤੇ ਅਮਰੀਕਾ ਵਿੱਚ ਹੋਣ ਵਾਲੇ ਸਿੱਧੂ ਮੂਸੇਵਾਲਾ ਦੇ ਸ਼ੋਅ 'ਸਾਈਨਡ ਟੂ ਗੌਡ' ਫ਼ਿਲਹਾਲ ਮੁਲਤਵੀ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਲਈ ਉਨ੍ਹਾਂ ਦਾ ਪੰਜਾਬ ਅਤੇ ਲੋਕ ਸਭ ਕੁਝ ਤੋਂ ਪਹਿਲਾਂ ਹਨ। ਉੱਧਰ, ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਆਉਣ ਵਾਲੀ ਫ਼ਿਲਮ 'ਥਾਪੀ' ਦੇ ਸਾਰੇ ਸ਼ੋਅ ਅਣਮਿੱਥੇ ਸਮੇਂ ਲਈ ਹੋਲਡ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਸਿਨੇਮਾ ਲੋਕਾਂ ਤੋਂ ਵੱਡਾ ਨਹੀਂ ਹੋ ਸਕਦਾ।


ਨਾ ਸਿਰਫ਼ ਸੋਸ਼ਲ ਮੀਡੀਆ ਰਾਹੀਂ, ਸਗੋਂ ਕਈ ਨਾਮਵਰ ਕਲਾਕਾਰ ਖ਼ੁਦ ਮਾਨਸਾ ਧਰਨੇ ਵਾਲੀ ਥਾਂ 'ਤੇ ਪਹੁੰਚੇ ਹਨ। ਧਰਨੇ ਵਿੱਚ ਸ਼ਾਮਲ ਹੋਏ ਗਾਇਕ ਰਣਜੀਤ ਬਾਵਾ ਨੇ ਕਿਹਾ ਕਿ ਉਹ ਕਿਸੇ ਸਰਕਾਰ ਦੇ ਲਿਹਾਜ਼ ਵਿੱਚ ਨਹੀਂ ਹਨ, ਸਗੋਂ ਕਲਾਕਾਰ ਹੋਣ ਨਾਤੇ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਅੰਤਿਮ ਸਾਹ ਤੱਕ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਮਾਨਸਾ ਪੁੱਜੇ ਗਾਇਕ ਬੱਬੂ ਮਾਨ ਨੇ ਕਿਹਾ ਕਿ ਪਰਵਿੰਦਰ ਝੋਟਾ ਬਹੁਤ ਹੀ ਦ੍ਰਿੜ੍ਹ ਸੰਕਲਪ ਵਾਲਾ ਇਨਸਾਨ ਸੀ ਅਤੇ ਇਹ ਲੜਾਈ ਸਿਰਫ਼ ਇੱਕ ਪਰਿਵਾਰ ਦੀ ਨਹੀਂ, ਸਗੋਂ ਪੂਰੇ ਪੰਜਾਬ ਦੇ ਪਿੰਡਾਂ ਦੀ ਲੜਾਈ ਹੈ। ਇਸ ਦੇ ਨਾਲ ਹੀ ਗਾਇਕ ਜੀ ਖਾਨ ਨੇ ਵੀ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ ਕੀਤਾ ਹੈ ਅਤੇ ਹੋਰਨਾਂ ਕਲਾਕਾਰਾਂ ਨੂੰ ਵੀ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.