IMG-LOGO
ਹੋਮ ਰਾਸ਼ਟਰੀ, ਮਨੋਰੰਜਨ, ਜੁਹੂ ਫਾਇਰਿੰਗ ਕਾਂਡ: ਟਾਈਗਰ ਸ਼ਰਾਫ ਦੀ ਜ਼ਖ਼ਮੀ ਹਾਲਤ ਦੀ ਤਸਵੀਰ...

ਜੁਹੂ ਫਾਇਰਿੰਗ ਕਾਂਡ: ਟਾਈਗਰ ਸ਼ਰਾਫ ਦੀ ਜ਼ਖ਼ਮੀ ਹਾਲਤ ਦੀ ਤਸਵੀਰ ਵਾਇਰਲ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਪਹੁੰਚੇ ਮਿਲਣ

Admin User - Oct 19, 2026 11:14 AM
IMG

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਤਸਵੀਰ ਵਿੱਚ ਅਦਾਕਾਰ ਦੀ ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸਾਫ਼ ਨਜ਼ਰ ਆ ਰਹੀਆਂ ਹਨ। ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਬੀਤੀ ਦੇਰ ਰਾਤ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਸ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਪੁਲਿਸ ਹੱਥ ਲੱਗੀਆਂ ਹਨ। ਸਾਹਮਣੇ ਆਈ ਤਸਵੀਰ ਵਿੱਚ ਦੋਵੇਂ ਨੌਜਵਾਨ ਸਫ਼ੈਦ ਰੰਗ ਦੀ ਸ਼ਰਟ ਵਿੱਚ ਦਿਖਾਈ ਦੇ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਨੇ 'ਪਿਊਮਾ' (Puma) ਲੋਗੋ ਵਾਲੀ ਕਾਲੀ ਰੰਗ ਦੀ ਕੈਪ ਪਾਈ ਹੋਈ ਹੈ। ਹਾਲਾਂਕਿ, ਇਹ ਤਸਵੀਰ ਕਿੱਥੇ ਅਤੇ ਕਦੋਂ ਦੀ ਹੈ, ਇਸ ਬਾਰੇ ਅਜੇ ਅਧਿਕਾਰਤ ਤੌਰ ‘ਤੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ। ਜਾਂਚ ਦੌਰਾਨ ਪੁਲਿਸ ਨੇ ਹਮਲੇ ਵਿੱਚ ਵਰਤੀ ਗਈ ਮੋਟਰਸਾਈਕਲ ਬਰਾਮਦ ਕਰ ਲਈ ਹੈ। ਪੁਲਿਸ ਮੁਤਾਬਕ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੀ ਬਾਈਕ ਅੰਧੇਰੀ ਪੱਛਮ ਰੇਲਵੇ ਸਟੇਸ਼ਨ ਦੇ ਬਾਹਰ ਛੱਡ ਕੇ ਫਰਾਰ ਹੋ ਗਏ ਸਨ।

ਜ਼ਿਕਰਯੋਗ ਹੈ ਕਿ ਇਹ ਘਟਨਾ ਬੀਤੀ ਦੇਰ ਸ਼ਾਮ ਲਗਭਗ 7 ਵਜੇ ਮੁੰਬਈ ਦੇ ਪੌਸ਼ ਇਲਾਕੇ ਜੁਹੂ ਵਿੱਚ ਵਾਪਰੀ। ਹਮਲਾਵਰਾਂ ਨੇ ਟਾਈਗਰ ਸ਼ਰਾਫ ਦੀ ਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 5 ਰਾਊਂਡ ਫਾਇਰਿੰਗ ਕੀਤੀ। ਇਸ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਅਦਾਕਾਰ ਦੇ ਡਰਾਈਵਰ ਫਿਰਦੌਸ ਅਤੇ ਉਮੇਸ਼ ਚਵਾਹਣ ਨਾਂ ਦਾ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਡਰਾਈਵਰ ਦੇ ਸੱਜੇ ਹੱਥ ਵਿੱਚ ਗੋਲੀ ਲੱਗੀ ਹੈ ਅਤੇ ਫਿਲਹਾਲ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, ਜਦੋਂ ਕਿ ਉਮੇਸ਼ ਚਵਾਹਣ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।

ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਮੌਕੇ ‘ਤੇ ਮੌਜੂਦ ਡਰਾਈਵਰ ਦਾ ਬਿਆਨ ਦਰਜ ਕਰ ਲਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮੁੰਬਈ ਪੁਲਿਸ ਅਤੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਸਾਂਝੇ ਤੌਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਅਪਰਾਧੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.