ਤਾਜਾ ਖਬਰਾਂ
ਲਹਿਰਾਗਾਗਾ-ਜਾਖਲ ਰੋਡ 'ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮਨਰੇਗਾ ਮਜ਼ਦੂਰਾਂ ਨੂੰ ਦਰੜ ਦਿੱਤੇ ਜਾਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲਗਭਗ 23 ਮਜ਼ਦੂਰ ਸੜਕ 'ਤੇ ਆਪਣਾ ਕੰਮ ਕਰ ਰਹੇ ਸਨ, ਅਤੇ ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਇਸ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਲਿਖਿਆ ਕਿ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰਿਆ ਹਾਦਸਾ ਬੇਹੱਦ ਪੀੜਾਦਾਇਕ ਹੈ ਅਤੇ ਮਨਰੇਗਾ ਮਜ਼ਦੂਰਾਂ ਦੀਆਂ ਕੀਮਤੀ ਜਾਨਾਂ ਦਾ ਚਲੇ ਜਾਣਾ ਸੂਬੇ ਲਈ ਵੱਡਾ ਘਾਟਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਰਾਹਤ ਫੰਡ ਤਹਿਤ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਜ਼ਖ਼ਮੀਆਂ ਦਾ ਸਮੁੱਚਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਮੌਕੇ ਤੋਂ ਫ਼ਰਾਰ ਹੋਏ ਵਾਹਨ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.