IMG-LOGO
ਹੋਮ ਪੰਜਾਬ, ਮਨੋਰੰਜਨ, ਪਰਵਿੰਦਰ ਝੋਟਾ ਕਤਲ ਕਾਂਡ: ਗਾਇਕ R Nait ਨੇ ਮਾਂ ਸਮੇਤ...

ਪਰਵਿੰਦਰ ਝੋਟਾ ਕਤਲ ਕਾਂਡ: ਗਾਇਕ R Nait ਨੇ ਮਾਂ ਸਮੇਤ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਕਿਹਾ— 'ਇਹ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ'

Admin User - Oct 19, 2026 02:30 PM
IMG

ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਮਗਰੋਂ ਸੂਬੇ ਭਰ ਵਿੱਚ ਰੋਹ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬੀ ਗਾਇਕ ਆਰ. ਨੈਤ (R Nait) ਆਪਣੀ ਮਾਤਾ ਸਮੇਤ ਮਾਨਸਾ ਵਿਰੋਧ ਪ੍ਰਦਰਸ਼ਨ ਵਿੱਚ ਪਹੁੰਚੇ ਅਤੇ ਮ੍ਰਿਤਕ ਪਰਵਿੰਦਰ ਦੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।


ਧਰਨੇ ਨੂੰ ਸੰਬੋਧਨ ਕਰਦਿਆਂ ਗਾਇਕ ਨੇ ਇਸ ਘਟਨਾ ਨੂੰ ਪੂਰੇ ਪੰਜਾਬ ਲਈ ਅਸਹਿ ਘਾਟਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਹੁਤ ਘੱਟ ਸਮੇਂ ਵਿੱਚ ਪੰਜਾਬ ਦੇ ਦੋ ਹੋਣਹਾਰ ਨੌਜਵਾਨ ਸਾਡੇ ਤੋਂ ਖੋਹ ਲਏ ਗਏ ਹਨ, ਜਿਨ੍ਹਾਂ ਦੀ ਘਾਟ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਪਰਿਵਾਰ ਨੂੰ ਹੌਸਲਾ ਦਿੰਦਿਆਂ ਐਲਾਨ ਕੀਤਾ ਕਿ ਉਹ ਹਰ ਮੁਸ਼ਕਿਲ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।


ਜ਼ਿਕਰਯੋਗ ਹੈ ਕਿ ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਇੱਕ ਮੈਡੀਕਲ ਸਟੋਰ 'ਤੇ ਨਸ਼ੇ ਦੀ ਵਿਕਰੀ ਦਾ ਵਿਰੋਧ ਕਰਨ ਕਾਰਨ ਪਰਵਿੰਦਰ ਸਿੰਘ ਝੋਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਲਾਸ਼ ਨੂੰ ਰੱਖ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਨੂੰ ਅੱਜ ਸੱਤ ਦਿਨ ਪੂਰੇ ਹੋ ਚੁੱਕੇ ਹਨ। ਪਰਿਵਾਰ ਵੱਲੋਂ ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਅਤੇ ਹੋਰਨਾਂ ਮੰਗਾਂ ਨੂੰ ਮੰਨੇ ਜਾਣ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.