IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬ ਦੌਰੇ 'ਤੇ ਅਮਿਤ ਸ਼ਾਹ, ਲੁਧਿਆਣਾ ਦੇ ਦਰੇਸੀ ਗਰਾਊਂਡ 'ਚ...

ਪੰਜਾਬ ਦੌਰੇ 'ਤੇ ਅਮਿਤ ਸ਼ਾਹ, ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਕਰਨਗੇ ਰਾਵਣ ਦਹਿਨ

Admin User - Oct 19, 2026 05:48 PM
IMG

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਸਹਿਰੇ ਦੇ ਤਿਉਹਾਰ ਮੌਕੇ ਪੰਜਾਬ ਦੌਰੇ ਦੌਰਾਨ ਲੁਧਿਆਣਾ ਵਿਖੇ ਰਾਵਣ ਦਹਿਨ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਦੇ ਦੌਰੇ ਤੋਂ ਬਾਅਦ ਉਹ ਲੁਧਿਆਣਾ ਦੇ ਦਰੇਸੀ ਦੁਸਹਿਰਾ ਗਰਾਊਂਡ ਵਿੱਚ ਪਹੁੰਚਣਗੇ, ਜਿੱਥੇ ਰਾਵਣ ਦਹਿਨ ਦੀ ਰਸਮ ਨਿਭਾਈ ਜਾਵੇਗੀ।

ਅਮਿਤ ਸ਼ਾਹ ਦੇ ਇਸ ਸੰਭਾਵਿਤ ਦੌਰੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨੇ ਸ਼ੁਰੂ ਕਰ ਦਿੱਤੇ ਹਨ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਮੁਤਾਬਕ, ਸਮਾਗਮ ਦੇ ਪ੍ਰਬੰਧਕਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਦੇ ਆਉਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਉੱਧਰ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਸ਼ਰਮਾ ਨੇ ਵੀ ਅਮਿਤ ਸ਼ਾਹ ਦੇ ਦਰੇਸੀ ਗਰਾਊਂਡ ਪਹੁੰਚਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰੇ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ 'ਤੇ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.