IMG-LOGO
ਹੋਮ ਪੰਜਾਬ, ਰਾਸ਼ਟਰੀ, 🔴 ਪਰਵਿੰਦਰ ਝੋਟਾ ਕਤਲ ਮਾਮਲਾ# 8ਵੇਂ ਦਿਨ ਵੀ ਜਾਰੀ ਧਰਨਾ,...

🔴 ਪਰਵਿੰਦਰ ਝੋਟਾ ਕਤਲ ਮਾਮਲਾ# 8ਵੇਂ ਦਿਨ ਵੀ ਜਾਰੀ ਧਰਨਾ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ

Admin User - Oct 20, 2026 09:45 AM
IMG

ਮਾਨਸਾ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ 'ਚ ਲਗਾਇਆ ਗਿਆ ਧਰਨਾ ਅੱਜ 8ਵੇਂ ਦਿਨ ਵੀ ਜਾਰੀ ਹੈ। ਮ੍ਰਿਤਕ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਉਹ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸਸਕਾਰ ਕਰਨ ਲਈ ਸਹਿਮਤ ਨਹੀਂ ਹਨ। ਪਰਿਵਾਰ ਵੱਲੋਂ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ।


ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ, 20 ਅਕਤੂਬਰ ਨੂੰ ਪੰਜਾਬ ਦੌਰੇ ਨੂੰ ਲੈ ਕੇ ਵੀ ਚਰਚਾ ਹੈ। ਇਸ ਦੌਰਾਨ ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੇ ਜਾਣ ਦਾ ਵੀ ਪ੍ਰੋਗਰਾਮ ਹੈ। ਪਰਿਵਾਰ ਦੀਆਂ ਪ੍ਰਮੁੱਖ ਮੰਗਾਂ 'ਚ ਇਸ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣਾ ਸ਼ਾਮਲ ਹੈ, ਅਜਿਹੇ 'ਚ ਪਰਿਵਾਰ ਗ੍ਰਹਿ ਮੰਤਰੀ ਅੱਗੇ ਆਪਣੀਆਂ ਮੰਗਾਂ ਰੱਖ ਸਕਦਾ ਹੈ।


ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ, ਉਹ ਦੁਪਹਿਰ 12 ਵਜੇ ਮਾਨਸਾ, 1:15 ਵਜੇ ਸੰਗਰੂਰ ਤੇ 3:15 ਵਜੇ ਗੁਰਦਾਸਪੁਰ ਪਹੁੰਚਣਗੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਉਮੀਦ ਹੈ ਕਿ ਇਸ ਦੌਰੇ ਦੌਰਾਨ ਉਹ ਆਪਣੀਆਂ ਮੰਗਾਂ ਗ੍ਰਹਿ ਮੰਤਰੀ ਅੱਗੇ ਰੱਖ ਸਕਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.