IMG-LOGO
ਹੋਮ ਪੰਜਾਬ: ਵੱਡੀ ਖਬਰ :- CM ਭਗਵੰਤ ਮਾਨ ਨੇ CBI ਨੂੰ ਪਰਵਿੰਦਰ...

ਵੱਡੀ ਖਬਰ :- CM ਭਗਵੰਤ ਮਾਨ ਨੇ CBI ਨੂੰ ਪਰਵਿੰਦਰ ਝੋਟਾ ਮਾਮਲੇ ਦੀ ਜਾਂਚ ਦੇਣ ਦਾ ਕੀਤਾ ਐਲਾਨ

Admin User - Oct 20, 2026 10:00 AM
IMG

ਮਾਨਸਾ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ 'ਚ ਲਗਾਇਆ ਗਿਆ ਧਰਨਾ ਅੱਜ 8ਵੇਂ ਦਿਨ ਵੀ ਜਾਰੀ ਹੈ। ਮ੍ਰਿਤਕ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਉਹ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸਸਕਾਰ ਕਰਨ ਲਈ ਸਹਿਮਤ ਨਹੀਂ ਹਨ। ਪਰਿਵਾਰ ਵੱਲੋਂ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ CBI ਨੂੰ ਪਰਵਿੰਦਰ ਝੋਟਾ ਮਾਮਲੇ ਦੀ ਜਾਂਚ ਦੇਣ ਦਾ ਐਲਾਨ ਕੀਤਾ ਹੈ, ਉਨ੍ਹਾਂ ਟਵੀਟ ਕਰਕੇ ਲਿਖਿਆ,"ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ, ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ, ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ... ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ।" 


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.