IMG-LOGO
ਹੋਮ ਪੰਜਾਬ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਲਈ ਸ਼੍ਰੋਮਣੀ ਕਮੇਟੀ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਸੱਦਾ, 27 ਅਕਤੂਬਰ ਨੂੰ ਹੋਣਗੇ ਵਿਸ਼ੇਸ਼ ਸਮਾਗਮ

Admin User - Oct 20, 2026 04:26 PM
IMG

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਸੰਗਤ ਅਤੇ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਸਥਿਤ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦੇ ਕੇ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਅਧਿਕਾਰੀਆਂ ਅਤੇ ਮੈਂਬਰਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਗਈ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਸਨੀਕਾਂ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣਾ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ 25 ਅਤੇ 26 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 26 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਵਿੱਚੋਂ ਲੰਘਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

27 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸਾਰਾ ਦਿਨ ਧਾਰਮਿਕ ਸਮਾਗਮ ਹੋਣਗੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ। ਸ਼ਾਮ ਨੂੰ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਖਿੱਚ ਦਾ ਕੇਂਦਰ ਬਣੇਗੀ। ਸ਼੍ਰੋਮਣੀ ਕਮੇਟੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਕਾਰੋਬਾਰੀ ਸਥਾਨਾਂ ਦੀ ਸਾਫ਼-ਸਫ਼ਾਈ ਕਰਨ ਅਤੇ ਦੀਪਮਾਲਾ ਰਾਹੀਂ ਗੁਰਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.