ਤਾਜਾ ਖਬਰਾਂ
ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਿੱਲੀ ਏਅਰਪੋਰਟ ’ਤੇ ਹੋਏ ਕਥਿਤ ਵਿਵਹਾਰ ਨੂੰ ਲੈ ਕੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਰਾਹੀਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਰਾਤ ਸਮੇਂ ਤਿੰਨ ਘੰਟਿਆਂ ਤੱਕ ਏਅਰਪੋਰਟ ’ਤੇ ਰੋਕ ਕੇ ਰੱਖਿਆ ਗਿਆ। ਬਲਤੇਜ ਪੰਨੂ ਮੁਤਾਬਕ, ਇਸ ਪਿੱਛੇ ਮੁੱਖ ਮੰਤਰੀ ਦੇ ਪ੍ਰਧਾਨ ਮੰਤਰੀ ਵੱਲੋਂ ਰੋਕੇ ਜਾਣ ਦੇ ਬਾਵਜੂਦ ਅਦਾਲਤੀ ਹੁਕਮਾਂ ਤਹਿਤ ਪੈਰਿਸ ਜਾਣ ਦੀ ਗੱਲ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਗਵੰਤ ਮਾਨ ਦੇ ਉੱਥੋਂ ਰਵਾਨਾ ਹੋਣ ਮਗਰੋਂ 50 ਹਜ਼ਾਰ ਰੁਪਏ ਦਾ ਚਲਾਨ ਕੱਟ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਬਲਤੇਜ ਪੰਨੂ ਨੇ ਕੇਂਦਰ ਸਰਕਾਰ ਦੇ ਰਵੱਈਏ ’ਤੇ ਸਵਾਲ ਖੜ੍ਹੇ ਕੀਤੇ ਹਨ।
Get all latest content delivered to your email a few times a month.