IMG-LOGO
ਹੋਮ ਪੰਜਾਬ: ‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ 'ਚ 79,642 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ 'ਚ 79,642 ਵਿਅਕਤੀ ਗ੍ਰਿਫ਼ਤਾਰ

Admin User - Oct 20, 2026 07:41 PM
IMG

ਚੰਡੀਗੜ੍ਹ, 20 ਅਕਤੂਬਰ:

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1.51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ 20 ਜਨਵਰੀ, 2026 ਨੂੰ  ਕੀਤੀ  ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ  ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। 

ਕਾਨੂੰਨ ਅਤੇ ਵਿਵਸਥਾ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1367 ਹਥਿਆਰਾਂ ਸਮੇਤ 3958 ਜ਼ਿੰਦਾ ਕਾਰਤੂਸ, 431 ਮੈਗਜ਼ੀਨ, 288 ਤੇਜ਼ਧਾਰ ਹਥਿਆਰ ਅਤੇ 20 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। 

ਇਸ ਤੋਂ ਇਲਾਵਾ 43,231 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19,277 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2,042 ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

273ਵੇਂ ਦਿਨ, ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ  188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਤਰ੍ਹਾਂ ਪੂਰੇ ਜੋਸ਼-ਓ-ਖ਼ਰੋਸ਼ ਨਾਲ ਜਾਰੀ ਰਹੇਗੀ।


ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ ।


ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 598ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 389 ਗ੍ਰਾਮ ਹੈਰੋਇਨ, 780 ਗ੍ਰਾਮ ਅਫੀਮ, 1277 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 598 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,903 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.