IMG-LOGO
ਹੋਮ ਪੰਜਾਬ, ਚੰਡੀਗੜ੍ਹ, ਪਰਵਿੰਦਰ ਝੋਟਾ ਕਤਲਕਾਂਡ: ਸੀਬੀਆਈ ਵੱਲੋਂ ਐੱਫਆਈਆਰ ਦਰਜ, ਅੱਜ ਦੁਪਹਿਰ ਪੀਜੀਆਈ...

ਪਰਵਿੰਦਰ ਝੋਟਾ ਕਤਲਕਾਂਡ: ਸੀਬੀਆਈ ਵੱਲੋਂ ਐੱਫਆਈਆਰ ਦਰਜ, ਅੱਜ ਦੁਪਹਿਰ ਪੀਜੀਆਈ ਵਿਖੇ ਹੋਵੇਗਾ ਪੋਸਟਮਾਰਟਮ

Admin User - Oct 21, 2026 12:54 PM
IMG

ਮਾਨਸਾ: ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (CBI) ਦੇ ਹੱਥਾਂ ਵਿੱਚ ਆ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਬੀਆਈ ਦੀ ਵਿਸ਼ੇਸ਼ ਟੀਮ ਨੇ ਦੇਰ ਰਾਤ ਮਾਨਸਾ ਪਹੁੰਚ ਕੇ ਸਥਾਨਕ ਪੁਲਿਸ ਕੋਲੋਂ ਕੇਸ ਨਾਲ ਸਬੰਧਤ ਸਮੁੱਚਾ ਰਿਕਾਰਡ ਅਤੇ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਏਜੰਸੀ ਵੱਲੋਂ ਤੁਰੰਤ ਨਵੀਂ ਐੱਫ.ਆਈ.ਆਰ. (FIR) ਦਰਜ ਕਰਕੇ ਕਾਰਵਾਈ ਦਾ ਆਗਾਜ਼ ਕਰ ਦਿੱਤਾ ਗਿਆ ਹੈ।


ਅੱਜ ਸਵੇਰੇ ਹੀ ਸੀਬੀਆਈ ਦੇ ਉੱਚ ਅਧਿਕਾਰੀਆਂ ਦੀ ਟੀਮ ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਹੁੰਚੀ। ਟੀਮ ਨੇ ਉੱਥੇ ਝੋਟਾ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਬੰਦ ਕਮਰੇ ਵਿੱਚ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਘਟਨਾਕ੍ਰਮ ਬਾਰੇ ਅਹਿਮ ਜਾਣਕਾਰੀ ਜੁਟਾਈ।


ਜਾਂਚ ਨੂੰ ਅੱਗੇ ਵਧਾਉਣ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣਾ ਲਾਜ਼ਮੀ ਹੈ। ਮਿਲੇ ਵੇਰਵਿਆਂ ਮੁਤਾਬਕ, ਸੀਬੀਆਈ ਟੀਮ ਵੱਲੋਂ ਇਹ ਪੋਸਟਮਾਰਟਮ ਪੀ.ਜੀ.ਆਈ. (PGI) ਚੰਡੀਗੜ੍ਹ ਵਿਖੇ ਕਰਵਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਇਸ ਪ੍ਰਕਿਰਿਆ ਦੌਰਾਨ ਮਾਨਸਾ ਸਿਵਲ ਹਸਪਤਾਲ ਦੇ ਬਾਹਰ ਹਾਲਾਤ ਤਣਾਅਪੂਰਨ ਬਣ ਗਏ ਹਨ। ਮੋਰਚਰੀ ਦੇ ਬਾਹਰ ਪਹਿਰਾ ਦੇ ਰਹੇ ਨਿਹੰਗ ਸਿੰਘਾਂ ਦਾ ਸਾਫ਼ ਤੌਰ 'ਤੇ ਕਹਿਣਾ ਹੈ ਕਿ ਅਜੇ ਤੱਕ ਪਰਿਵਾਰ ਨਾਲ ਇਸ ਮਾਮਲੇ 'ਤੇ ਕੋਈ ਸਹਿਮਤੀ ਨਹੀਂ ਬਣੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਪਰਿਵਾਰਕ ਮੈਂਬਰ ਖ਼ੁਦ ਹਸਪਤਾਲ ਆ ਕੇ ਆਪਣੀ ਰਜ਼ਾਮੰਦੀ ਨਹੀਂ ਦਿੰਦੇ, ਤਦ ਤੱਕ ਮ੍ਰਿਤਕ ਦੇਹ ਨੂੰ ਇੱਥੋਂ ਹਿਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.