IMG-LOGO
ਹੋਮ ਪੰਜਾਬ: ਲੁਧਿਆਣਾ 'ਚ ਵਾਹਨ ਪਾਰਕਿੰਗ ਨੂੰ ਲੈ ਕੇ ਹਿੰਸਕ ਝੜਪ: ਗੋਲੀ...

ਲੁਧਿਆਣਾ 'ਚ ਵਾਹਨ ਪਾਰਕਿੰਗ ਨੂੰ ਲੈ ਕੇ ਹਿੰਸਕ ਝੜਪ: ਗੋਲੀ ਲੱਗਣ ਨਾਲ ਡਰਾਈਵਰ ਦੀ ਮੌਤ

Admin User - Oct 21, 2026 01:21 PM
IMG

ਲੁਧਿਆਣਾ ਦੇ ਤਾਜਪੁਰ ਰੋਡ ਇਲਾਕੇ ਵਿੱਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ ਉਸ ਵੇਲੇ ਖੂਨੀ ਝੜਪ ਵਿੱਚ ਬਦਲ ਗਿਆ, ਜਦੋਂ ਦੋ ਧਿਰਾਂ ਆਹਮੋ-ਸਾਮ੍ਹਣੇ ਆ ਗਈਆਂ ਅਤੇ ਹੋਈ ਫਾਇਰਿੰਗ ਦੌਰਾਨ 31 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਡਰਾਈਵਰੀ ਦਾ ਕੰਮ ਕਰਨ ਵਾਲੇ ਦਰਬਾਰਾ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਦੋਵਾਂ ਧਿਰਾਂ ਵਿੱਚ ਵਾਹਨ ਪਾਰਕਿੰਗ ਨੂੰ ਲੈ ਕੇ ਤੂੰ-ਤੂੰ ਮੈਂ-ਮੈਂ ਹੋਈ, ਜੋ ਕੁਝ ਹੀ ਦੇਰ ਵਿੱਚ ਹਿੰਸਕ ਝੜਪ ਵਿੱਚ ਬਦਲ ਗਈ। ਗੁੱਸੇ ਵਿੱਚ ਆਏ ਇੱਕ ਗੁੱਸੇ ਨੇ ਵਿਰੋਧੀ ਧਿਰ ਦੇ ਵਾਹਨ ਦੀ ਭੰਨਤੋੜ ਕਰ ਦਿੱਤੀ। ਜਦੋਂ ਦੂਜੀ ਧਿਰ ਦੇ ਲੋਕ ਇਸ ਗੱਲ ਦਾ ਵਿਰੋਧ ਕਰਨ ਲਈ ਮੌਕੇ 'ਤੇ ਪਹੁੰਚੇ, ਤਾਂ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੋਲੀਆਂ ਚੱਲ ਪਈਆਂ। ਇਸੇ ਦੌਰਾਨ ਇੱਕ ਗੋਲੀ ਸਿੱਧੀ ਦਰਬਾਰਾ ਸਿੰਘ ਦੀ ਛਾਤੀ ਵਿੱਚ ਜਾ ਵੱਜੀ।

ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਸੀ.ਐੱਮ.ਸੀ. (Christian Medical College) ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਇੱਕ ਨਿੱਜੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਦੇ ਇਲਾਕਿਆਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਇਸ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਕੇ ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.