IMG-LOGO
ਹੋਮ ਪੰਜਾਬ: ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506...

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

Admin User - Oct 21, 2026 09:33 PM
IMG

ਚੰਡੀਗੜ੍ਹ, 21 ਅਕਤੂਬਰ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

274ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 226 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 79,868 ਹੋ ਗਈ ਹੈ।

ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 599ਵੇਂ ਦਿਨ ਵੀ ਜਾਰੀ ਰੱਖਦਿਆਂ 123 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.6 ਕਿਲੋ ਹੈਰੋਇਨ, 2 ਕਿਲੋ ਭੁੱਕੀ, 1115 ਨਸ਼ੀਲੀਆਂ ਗੋਲੀਆਂ ਅਤੇ 22,800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 599 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 87,026 ਹੋ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.