IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ ਸੈਸ਼ਨ: ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ,...

ਪੰਜਾਬ ਵਿਧਾਨ ਸਭਾ ਸੈਸ਼ਨ: ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਪਰਵਿੰਦਰ ਸਿੰਘ ਝੋਟਾ ਵੀ ਰਹੇ ਸ਼ਾਮਲ

Admin User - Oct 22, 2026 11:50 AM
IMG

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਦੌਰਾਨ ਉਨ੍ਹਾਂ ਸਾਰੇ ਵਿਛੜੇ ਸਾਥੀਆਂ ਅਤੇ ਆਗੂਆਂ ਨੂੰ ਯਾਦ ਕੀਤਾ ਗਿਆ ਜਿਨ੍ਹਾਂ ਨੇ ਆਪਣਾ ਜੀਵਨ ਸਮਾਜ ਅਤੇ ਦੇਸ਼ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ ਅਜਿਹੀਆਂ ਅਹਿਮ ਸ਼ਖ਼ਸੀਅਤਾਂ ਸਾਨੂੰ ਸਦੀਵੀ ਵਿਛੋੜਾ ਦੇ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਅਤੇ ਸਮਾਜ ਪ੍ਰਤੀ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਜਿਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਉਨ੍ਹਾਂ ਵਿੱਚ ਸਾਬਕਾ ਮੰਤਰੀ ਤੇ ਸਾਬਕਾ ਡਿਪਟੀ ਸਪੀਕਰ ਚੁੰਨੀ ਲਾਲ ਭਗਤ, ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ ਅਤੇ ਮਾਨਸਾ ਦੇ ਉੱਘੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਸ਼ਾਮਲ ਸਨ। ਇਸ ਤੋਂ ਇਲਾਵਾ ਸੰਗਰੂਰ ਵਿਖੇ ਦਰਦਨਾਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ 8 ਮਨਰੇਗਾ ਮਜ਼ਦੂਰਾਂ ਅਤੇ ਮੌਜੂਦਾ ਵਿਧਾਇਕ ਮਨਜੀਤ ਸਿੰਘ ਵਿਲਾਸਪੁਰ ਦੀ ਮਾਤਾ ਵਿੱਦਿਆ ਕੌਰ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸ਼ਰਧਾਂਜਲੀ ਸਮਾਗਮ ਉਪਰੰਤ ਵਿਧਾਨ ਸਭਾ ਦੀ ਕਾਰਵਾਈ ਨੂੰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.