IMG-LOGO
ਹੋਮ ਪੰਜਾਬ: ਪਠਾਨਕੋਟ ’ਚ ਮਾਮੂਲੀ ਟੱਕਰ ਨੇ ਧਾਰਿਆ ਹਿੰਸਕ ਰੂਪ, ਦੋ ਧਿਰਾਂ...

ਪਠਾਨਕੋਟ ’ਚ ਮਾਮੂਲੀ ਟੱਕਰ ਨੇ ਧਾਰਿਆ ਹਿੰਸਕ ਰੂਪ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ; 5 ਜ਼ਖ਼ਮੀ, ਇੱਕ ਦੀ ਹਾਲਤ ਗੰਭੀਰ

Admin User - Oct 22, 2026 05:06 PM
IMG

ਪਠਾਨਕੋਟ ਦੇ ਓਲਡ ਸ਼ਾਹਪੁਰ ਰੋਡ ’ਤੇ ਖੱਤਰੀ ਸਭਾ ਦੇ ਸਾਹਮਣੇ ਬਾਈਕ ਅਤੇ ਸਕੂਟੀ ਦੀ ਟੱਕਰ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਹਿੰਸਕ ਝੜਪ ਵਿੱਚ ਬਦਲ ਗਿਆ। ਬੁੱਧਵਾਰ ਦੇਰ ਰਾਤ ਵਾਪਰੀ ਇਸ ਘਟਨਾ ਦੌਰਾਨ ਦੋਵਾਂ ਧਿਰਾਂ ਵਿਚਾਲੇ ਜੰਮ ਕੇ ਲੜਾਈ ਹੋਈ, ਜਿਸ ਵਿੱਚ ਦਾਤਰ, ਕਾਪੇ ਅਤੇ ਇੱਟਾਂ-ਪੱਥਰਾਂ ਦੀ ਵਰਤੋਂ ਕੀਤੀ ਗਈ। ਇਸ ਝੜਪ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਜ਼ਖ਼ਮੀਆਂ ਵਿੱਚੋਂ ਇੱਕ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰਨ ਦੀ ਸਲਾਹ ਦਿੱਤੀ, ਪਰ ਪਰਿਵਾਰ ਨੇ ਉਸ ਨੂੰ ਪਠਾਨਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਵੀਡੀਓਜ਼ ਵਿੱਚ ਝੜਪ ਦੌਰਾਨ ਨੌਜਵਾਨਾਂ ’ਤੇ ਇੱਟਾਂ ਅਤੇ ਹੋਰ ਚੀਜ਼ਾਂ ਨਾਲ ਹਮਲਾ ਹੁੰਦਾ ਦਿਖਾਈ ਦੇ ਰਿਹਾ ਹੈ।

ਚਸ਼ਮਦੀਦਾਂ ਅਨੁਸਾਰ, ਵਾਹਨਾਂ ਦੀ ਟੱਕਰ ਤੋਂ ਬਾਅਦ ਸ਼ੁਰੂ ਹੋਈ ਬਹਿਸ ਵਿੱਚ ਦੋਵਾਂ ਧਿਰਾਂ ਦੇ ਹੋਰ ਲੋਕ ਵੀ ਸ਼ਾਮਲ ਹੋ ਗਏ, ਜਿਸ ਨਾਲ ਸਥਿਤੀ ਬੇਕਾਬੂ ਹੋ ਗਈ। ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਵਿਜੈ ਕੁਮਾਰ ਨੇ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਸਮੇਤ ਸਾਰੇ ਤੱਥਾਂ ਦੀ ਪੜਤਾਲ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.