ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ‘ਭੋਲਾ’ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਮੁਤਾਬਕ, ਇਹ ਫੈਸਲਾ 16 ਅਕਤੂਬਰ 2026 ਤੋਂ ਲਾਗੂ ਮੰਨਿਆ ਜਾਵੇਗਾ ਅਤੇ ਉਹ 2026-27 ਦੇ ਬਾਕੀ ਕਾਰਜਕਾਲ ਦੌਰਾਨ ਕਮੇਟੀ ਦੇ ਮੈਂਬਰ ਨਹੀਂ ਰਹਿਣਗੇ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਇਸ ਮਾਮਲੇ ਬਾਰੇ ਸਪੱਸ਼ਟ ਕੀਤਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਰੁੱਝੇ ਹੋਣ ਕਾਰਨ ਪਿਛਲੇ ਚਾਰ ਤੋਂ ਪੰਜ ਮਹੀਨਿਆਂ ਤੋਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਨੂੰ ਆਪਣੀ ਥਾਂ ਕਿਸੇ ਹੋਰ ਵਿਧਾਇਕ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਦੀ ਬੇਨਤੀ ਵੀ ਕੀਤੀ ਸੀ।
ਉੱਧਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੁਸ਼ਟੀ ਕੀਤੀ ਹੈ ਕਿ ਦਲਜੀਤ ਸਿੰਘ ਗਰੇਵਾਲ ਦੀ ਥਾਂ ਹੁਣ ਕਿਸੇ ਹੋਰ ਵਿਧਾਇਕ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਵਿੱਚ ਨਿਯੁਕਤ ਕੀਤਾ ਜਾਵੇਗਾ।
Get all latest content delivered to your email a few times a month.