ਤਾਜਾ ਖਬਰਾਂ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ (23 ਅਕਤੂਬਰ) ਦੂਜਾ ਦਿਨ ਹੈ ਅਤੇ ਸ਼ੁਰੂਆਤ ਤੋਂ ਹੀ ਸਦਨ ਵਿੱਚ ਹੰਗਾਮੇਦਾਰ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਕਾਂਗਰਸੀ ਆਗੂਆਂ ਨੇ ਸਦਨ ਦੇ ਅੰਦਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਾਫ਼ ਕਰ ਦਿੱਤਾ ਕਿ ਉਹ ਕਾਰਵਾਈ ਨਹੀਂ ਚੱਲਣ ਦੇਣਗੇ। ਵਿਰੋਧ ਦਰਜ ਕਰਵਾਉਣ ਲਈ ਕਾਂਗਰਸ ਦੇ ਸਾਰੇ ਵਿਧਾਇਕ ਗਲ ਵਿੱਚ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਪੁੱਜੇ।
ਆਗੂਆਂ ਦਾ ਕਹਿਣਾ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਂ ਪਾਰਟੀ ਪ੍ਰਧਾਨ ਅਮਨ ਅਰੋੜਾ ਨੂੰ 'ਲਾਹਨਤ ਪੱਤਰ' ਦਿੱਤਾ ਜਾਵੇਗਾ। ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ 'ਤੇ ਅੜੇ ਹੋਏ ਹਨ। ਦੂਜੇ ਪਾਸੇ, ਭਾਜਪਾ ਆਗੂ ਸੁਨੀਲ ਜਾਖੜ ਨੇ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ।
ਸਦਨ ਦੀ ਕਾਰਵਾਈ ਦੌਰਾਨ ਅੱਜ 11 ਰਿਪੋਰਟਾਂ ਪੇਸ਼ ਕੀਤੀਆਂ ਜਾਣੀਆਂ ਹਨ। ਇਸ ਤੋਂ ਇਲਾਵਾ, ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੁਧਾਈ (SIR) ਦੌਰਾਨ ਯੋਗ ਵੋਟਰਾਂ ਦੇ ਨਾਂ ਕੱਟੇ ਜਾਣ ਦੇ ਅਹਿਮ ਮੁੱਦੇ 'ਤੇ ਸਰਕਾਰੀ ਮਤੇ ਪੇਸ਼ ਕੀਤੇ ਜਾਣ ਦੀ ਵੀ ਪੂਰੀ ਸੰਭਾਵਨਾ ਹੈ।
Get all latest content delivered to your email a few times a month.