IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਵਿਧਾਨ ਸਭਾ 'ਚ ਦੂਜੇ ਦਿਨ ਵੀ ਭਾਰੀ ਹੰਗਾਮਾ: ਕਾਂਗਰਸੀ...

ਪੰਜਾਬ ਵਿਧਾਨ ਸਭਾ 'ਚ ਦੂਜੇ ਦਿਨ ਵੀ ਭਾਰੀ ਹੰਗਾਮਾ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਪੂਰੇ ਸੈਸ਼ਨ ਲਈ ਸਸਪੈਂਡ, ਸਰਕਾਰ 'ਤੇ ਲਾਏ ਗੰਭੀਰ ਦੋਸ਼

Admin User - Oct 23, 2026 01:58 PM
IMG

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਸਦਨ ਦੀ ਕਾਰਵਾਈ ਆਰੰਭ ਹੁੰਦਿਆਂ ਹੀ ਕਾਂਗਰਸੀ ਵਿਧਾਇਕ ਕਾਲੇ ਕੱਪੜੇ ਪਾ ਕੇ ਵੈੱਲ ਵਿੱਚ ਆ ਗਏ ਅਤੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਤੁਰੰਤ ਬਹਿਸ ਕਰਵਾਉਣ ਦੀ ਮੰਗ 'ਤੇ ਅੜ ਗਏ। ਇਸ ਦੌਰਾਨ ਹੰਗਾਮੇ ਕਾਰਨ ਮਾਹੌਲ ਕਾਫੀ ਤਣਾਵਪੂਰਨ ਹੋ ਗਿਆ।

ਹੰਗਾਮੇ ਦੌਰਾਨ ਕਾਰਵਾਈ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੀ ਬਾਕੀ ਮਿਆਦ ਲਈ ਸਸਪੈਂਡ ਕਰ ਦਿੱਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਖਹਿਰਾ ਨੇ ਸਦਨ ਦੀ ਮਰਿਆਦਾ ਅਤੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਸਪੀਕਰ ਵੱਲੋਂ ਇਸ ਸਬੰਧੀ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ।

ਮੁਅੱਤਲੀ ਦੀ ਇਸ ਕਾਰਵਾਈ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਅਤੇ ਸਪੀਕਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਇਸ਼ਾਰੇ 'ਤੇ ਜ਼ਬਰਦਸਤੀ ਬਾਹਰ ਕੀਤਾ ਗਿਆ ਹੈ। ਖਹਿਰਾ ਨੇ ਸਾਫ਼ ਕੀਤਾ ਕਿ ਜੇਕਰ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਪਰਮਿੰਦਰ ਝੋਟੇ ਲਈ ਇਨਸਾਫ਼ ਮੰਗਣਾ ਕੋਈ ਅਪਰਾਧ ਹੈ, ਤਾਂ ਉਹ ਹਰ ਰੋਜ਼ ਅਤੇ ਹਰ ਮੰਚ 'ਤੇ ਇਸ ਨੂੰ ਜਾਰੀ ਰੱਖਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.