ਤਾਜਾ ਖਬਰਾਂ
ਚੰਡੀਗੜ੍ਹ: ਸ਼ਹਿਰ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਵਿੱਚ ਪੰਜਾਬ ਪੁਲਿਸ ਦੀ ਕਥਿਤ ਮਿਲੀਭੁਗਤ ਦੇ ਖ਼ਿਲਾਫ਼ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਚੰਡੀਗੜ੍ਹ ਦੇ ਕਾਰਕੁਨਾਂ ਵੱਲੋਂ ਅੱਜ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਦੇ ਦਫ਼ਤਰ ਦੇ ਬਾਹਰ ਜ਼ੋਰਦਾਰ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਯੂਨੀਅਨ ਪ੍ਰਧਾਨ ਗੌਰਵ ਵੀਰ ਸੋਹਲ ਨੇ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਦੇ ਮੌਜੂਦਾ ਹਾਲਾਤਾਂ 'ਤੇ ਗਹਿਰੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਨਸ਼ਿਆਂ ਦੀ ਲਪਤ ਵਿੱਚ ਆ ਰਹੇ ਹਨ, ਜੋ ਕਿ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਵਰਤਾਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਥਿਤੀ ਸਰਕਾਰ ਅਤੇ ਪੁਲਿਸ ਦੀ ਗੰਭੀਰ ਨਾਕਾਮੀ ਨੂੰ ਦਰਸਾਉਂਦੀ ਹੈ ਅਤੇ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਤੋਂ ਬਿਨਾਂ ਅਜਿਹਾ ਗੈਰ-ਕਾਨੂੰਨੀ ਕਾਰੋਬਾਰ ਇੰਨੇ ਵੱਡੇ ਪੱਧਰ 'ਤੇ ਨਹੀਂ ਫੈਲ ਸਕਦਾ।
Get all latest content delivered to your email a few times a month.