ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀ.ਬੀ.ਆਈ. (CBI) ਦਫ਼ਤਰ ਵਿੱਚ ਪੁੱਛਗਿੱਛ ਲਈ ਪਹੁੰਚੇ। ਇਹ ਮਾਮਲਾ ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦਾ ਹੈ। ਪੁੱਛਗਿੱਛ ਦੌਰਾਨ ਸੀ.ਬੀ.ਆਈ. ਨੇ ਉਨ੍ਹਾਂ ਤੋਂ ਪੁਰਾਣੇ ਅਤੇ ਨਵੇਂ ਕਈ ਸਵਾਲ ਪੁੱਛੇ।
ਘੁੰਮਣ ਮੁਤਾਬਕ ਉਨ੍ਹਾਂ ਨੇ ਸੀ.ਬੀ.ਆਈ. ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ ਅਤੇ ਉਹ ਨਿਰਪੱਖ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ। ਇਸ ਤੋਂ ਪਹਿਲਾਂ ਵੀ ਘੁੰਮਣ ਤੋਂ ਇੱਕ ਵਾਰ ਲਗਭਗ 6 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਉਸ ਸਮੇਂ ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਬੀ.ਆਈ. ਨੇ ਉਨ੍ਹਾਂ ਤੋਂ ਲਗਭਗ 40 ਸਵਾਲ ਪੁੱਛੇ ਸਨ, ਜਦੋਂ ਕਿ ਤਾਜ਼ਾ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਸਵਾਲਾਂ ਦੀ ਗਿਣਤੀ 50 ਦੱਸੀ ਹੈ।
ਉਨ੍ਹਾਂ ਨੇ ਜਾਂਚ ਪ੍ਰਕਿਰਿਆ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਲ ਦਾ ਡਰ ਨਹੀਂ ਹੈ। ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਵੀ ਘਬਰਾਉਣ ਦੀ ਲੋੜ ਨਾ ਹੋਣ ਦੀ ਗੱਲ ਕਹੀ ਅਤੇ ਉਮੀਦ ਜਤਾਈ ਕਿ ਉਨ੍ਹਾਂ ਨੂੰ ਜਲਦ ਹੀ ਕਲੀਨ ਚਿੱਟ ਮਿਲ ਜਾਵੇਗੀ।
Get all latest content delivered to your email a few times a month.