ਤਾਜਾ ਖਬਰਾਂ
ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। 25 ਅਕਤੂਬਰ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਗਈ ਹੈ। ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ।
ਸਰਕਾਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ 14 ਮੰਗਾਂ ਵਿੱਚੋਂ ਕੁਝ ’ਤੇ ਕੀਤੀ ਕਾਰਵਾਈ ਸਬੰਧੀ ਲਿਖਤੀ ਜਵਾਬ ਦਿੱਤਾ ਹੈ। ਕਮੇਟੀ ਨੇ ਦੱਸਿਆ ਕਿ 21 ਅਕਤੂਬਰ ਦੀ ਮੀਟਿੰਗ ਵਿੱਚ ਮਾਨਸਾ ਦੇ ਡੀਐੱਸਪੀ ਅਤੇ ਡਰੱਗ ਇੰਸਪੈਕਟਰ ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਸ ਦਾ ਹੁਕਮ ਬਾਅਦ ਵਿੱਚ ਜਾਰੀ ਕੀਤਾ ਗਿਆ। ਇਸ ਦੇਰੀ ’ਤੇ ਪਰਿਵਾਰ ਅਤੇ ਕਮੇਟੀ ਨੇ ਸਵਾਲ ਚੁੱਕਦਿਆਂ ਪ੍ਰਸ਼ਾਸਨ ਦੀ ਕਾਰਵਾਈ ’ਤੇ ਸ਼ੱਕ ਜਤਾਇਆ ਹੈ।
ਇਨਸਾਫ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਨੂੰ ਤਿੰਨ ਮੈਂਬਰੀ ਕਮੇਟੀ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਦੱਸ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮੰਗ ’ਤੇ ਵਿਚਾਰ ਕਰਨ ਲਈ ਸਬੰਧਤ ਅਥਾਰਟੀ ਦੀ ਵੱਖਰੀ ਕਮੇਟੀ ਬਣਾਈ ਜਾਵੇ, ਤਾਂ ਜੋ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
Get all latest content delivered to your email a few times a month.