IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਮਾਮਲਾ: 25 ਅਕਤੂਬਰ ਨੂੰ ਪੰਜਾਬ ਭਰ 'ਚ ਝਾੜੂ...

ਪਰਵਿੰਦਰ ਝੋਟਾ ਮਾਮਲਾ: 25 ਅਕਤੂਬਰ ਨੂੰ ਪੰਜਾਬ ਭਰ 'ਚ ਝਾੜੂ ਫੂਕਣ ਦਾ ਐਲਾਨ, CM ਮਾਨ ਤੇ DGP ਦੇ ਅਸਤੀਫ਼ੇ ਦੀ ਮੰਗ ’ਤੇ ਅੜਿਆ ਪਰਿਵਾਰ

Admin User - Oct 23, 2026 05:53 PM
IMG

ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। 25 ਅਕਤੂਬਰ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਗਈ ਹੈ। ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ।

ਸਰਕਾਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ 14 ਮੰਗਾਂ ਵਿੱਚੋਂ ਕੁਝ ’ਤੇ ਕੀਤੀ ਕਾਰਵਾਈ ਸਬੰਧੀ ਲਿਖਤੀ ਜਵਾਬ ਦਿੱਤਾ ਹੈ। ਕਮੇਟੀ ਨੇ ਦੱਸਿਆ ਕਿ 21 ਅਕਤੂਬਰ ਦੀ ਮੀਟਿੰਗ ਵਿੱਚ ਮਾਨਸਾ ਦੇ ਡੀਐੱਸਪੀ ਅਤੇ ਡਰੱਗ ਇੰਸਪੈਕਟਰ ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਸ ਦਾ ਹੁਕਮ ਬਾਅਦ ਵਿੱਚ ਜਾਰੀ ਕੀਤਾ ਗਿਆ। ਇਸ ਦੇਰੀ ’ਤੇ ਪਰਿਵਾਰ ਅਤੇ ਕਮੇਟੀ ਨੇ ਸਵਾਲ ਚੁੱਕਦਿਆਂ ਪ੍ਰਸ਼ਾਸਨ ਦੀ ਕਾਰਵਾਈ ’ਤੇ ਸ਼ੱਕ ਜਤਾਇਆ ਹੈ।

ਇਨਸਾਫ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਨੂੰ ਤਿੰਨ ਮੈਂਬਰੀ ਕਮੇਟੀ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਦੱਸ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮੰਗ ’ਤੇ ਵਿਚਾਰ ਕਰਨ ਲਈ ਸਬੰਧਤ ਅਥਾਰਟੀ ਦੀ ਵੱਖਰੀ ਕਮੇਟੀ ਬਣਾਈ ਜਾਵੇ, ਤਾਂ ਜੋ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.