ਤਾਜਾ ਖਬਰਾਂ
ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਵਿੱਚ ਸੀਬੀਆਈ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਤਾਜ਼ਾ ਘਟਨਾਕ੍ਰਮ ਤਹਿਤ ਕੇਂਦਰੀ ਜਾਂਚ ਏਜੰਸੀ ਵੱਲੋਂ ਮਾਨਸਾ ਦੇ ਰਾਮਬਾਗ਼ ਰੋਡ ਉੱਤੇ ਸਥਿਤ ਮਾਨਸਾ ਮੈਡੀਕਲ ਹਾਲ ਉੱਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਸੀਬੀਆਈ ਦੀ ਟੀਮ ਪਿਛਲੇ ਕੁਝ ਦਿਨਾਂ ਵਿੱਚ ਇਸੇ ਮੈਡੀਕਲ ਸਟੋਰ ਉੱਤੇ ਕਈ ਵਾਰ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਜਾਂਚ ਟੀਮ ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਗਏ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਵੀ ਮੌਕੇ ਉੱਤੇ ਨਾਲ ਲੈ ਕੇ ਆਈ ਸੀ ਅਤੇ ਮਾਲਕ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਸੀ। ਕਤਲਕਾਂਡ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਰੇਲਵੇ ਫਾਟਕ ਅਤੇ ਬੱਸ ਸਟੈਂਡ ਖੇਤਰ ਸਮੇਤ ਕਈ ਮੈਡੀਕਲ ਸਟੋਰਾਂ ਨੂੰ ਸੀਲ ਕੀਤਾ ਗਿਆ ਸੀ ਅਤੇ ਕਈਆਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਸਨ। ਹੁਣ ਸੀਬੀਆਈ ਇਨ੍ਹਾਂ ਸਾਰੇ ਸੀਲ ਕੀਤੇ ਅਤੇ ਸ਼ੱਕੀ ਅਦਾਰਿਆਂ ਦੀ ਰਿਕਾਰਡ ਫਰੋਲਾ-ਫਰੋਲੀ ਕਰ ਰਹੀ ਹੈ।
ਜਾਂਚ ਏਜੰਸੀ ਵੱਲੋਂ ਵਾਰ-ਵਾਰ ਇਸੇ ਮੈਡੀਕਲ ਹਾਲ ਨੂੰ ਨਿਸ਼ਾਨਾ ਬਣਾਉਣ ਕਾਰਨ ਇਲਾਕੇ ਵਿੱਚ ਚਰਚਾਵਾਂ ਦਾ ਦੌਰ ਗਰਮ ਹੈ। ਸਵਾਲ ਇਹ ਉੱਠ ਰਿਹਾ ਹੈ ਕਿ ਕੀ ਇਸ ਦੁਕਾਨ ਦੇ ਕਤਲਕਾਂਡ ਜਾਂ ਨਸ਼ੇ ਦੇ ਗੈਰ-ਕਾਨੂੰਨੀ ਧੰਦੇ ਨਾਲ ਕੋਈ ਸਿੱਧੇ ਤਾਰ ਜੁੜੇ ਹੋਏ ਹਨ। ਹਾਲਾਂਕਿ ਸੀਬੀਆਈ ਜਾਂ ਏਜੰਸੀ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਮੀਡੀਆ ਸਾਹਮਣੇ ਕਿਸੇ ਵੀ ਤਰ੍ਹਾਂ ਦੇ ਅਧਿਕਾਰਤ ਸਬੂਤ ਜਾਂ ਬਰਾਮਦਗੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਏਜੰਸੀ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਕਿਸੇ ਅਹਿਮ ਕੜੀ ਦੀ ਤਲਾਸ਼ ਵਿੱਚ ਹੈ।
Get all latest content delivered to your email a few times a month.