IMG-LOGO
ਹੋਮ ਪੰਜਾਬ: ਸ਼ੰਭੂ-ਰਾਜਪੁਰਾ ਰੇਲ ਧਮਾਕਾ ਮਾਮਲਾ: NIA ਵਲੋਂ ਮੋਹਾਲੀ ਅਦਾਲਤ 'ਚ 6...

ਸ਼ੰਭੂ-ਰਾਜਪੁਰਾ ਰੇਲ ਧਮਾਕਾ ਮਾਮਲਾ: NIA ਵਲੋਂ ਮੋਹਾਲੀ ਅਦਾਲਤ 'ਚ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

Admin User - Oct 25, 2026 02:40 PM
IMG

ਕੌਮੀ ਜਾਂਚ ਏਜੰਸੀ (NIA) ਨੇ ਲੰਘੀ 27 ਅਪ੍ਰੈਲ ਨੂੰ ਪੰਜਾਬ 'ਚ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਹੋਏ ਵਿਸਫੋਟ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਛੇ ਅੱਤਵਾਦੀ ਸ਼ੱਕੀਆਂ ਖ਼ਿਲਾਫ਼ ਮੋਹਾਲੀ ਦੀ ਵਿਸ਼ੇਸ਼ NIA ਅਦਾਲਤ ਵਿੱਚ ਦੋਸ਼-ਪੱਤਰ (ਚਾਰਜਸ਼ੀਟ) ਦਾਇਰ ਕਰ ਦਿੱਤਾ ਹੈ।

ਅਦਾਲਤ ਵਿੱਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਏਜੰਸੀ ਨੇ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ।


NIA ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਸਾਰੇ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਰਣਜੀਤ ਸਿੰਘ ਉਰਫ਼ ਨੀਟਾ ਦੇ ਲਗਾਤਾਰ ਸੰਪਰਕ ਵਿੱਚ ਸਨ। ਨੀਟਾ ਦੇ ਇਸ਼ਾਰੇ 'ਤੇ ਹੀ ਹਥਿਆਰਾਂ ਤੇ ਧਮਾਕੇਦਾਰ ਸਮੱਗਰੀ ਦਾ ਇੰਤਜ਼ਾਮ ਕਰਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਸਾਜ਼ਿਸ਼ ਘੜੀ ਗਈ ਸੀ।

ਧਮਾਕਾ ਸਮੱਗਰੀ ਜੋੜਦਿਆਂ ਹੋਈ ਸੀ ਇੱਕ ਦੀ ਮੌਤ

ਜ਼ਿਕਰਯੋਗ ਹੈ ਕਿ 27 ਅਪ੍ਰੈਲ 2026 ਨੂੰ ਡੈਡੀਕੇਟਿਡ ਫ੍ਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ 'ਤੇ ਕਿਲੋਮੀਟਰ ਨੰਬਰ 1174-5 ਨੇੜੇ ਧਮਾਕਾ ਹੋਇਆ ਸੀ। ਜਾਂਚ ਏਜੰਸੀ ਅਨੁਸਾਰ, ਇਹ ਧਮਾਕਾ ਉਸ ਵੇਲੇ ਵਾਪਰਿਆ ਜਦੋਂ ਮੁਲਜ਼ਮ ਵਿਸਫੋਟਕ ਤਿਆਰ ਕਰ ਰਹੇ ਸਨ। ਇਸ ਹਾਦਸੇ ਵਿੱਚ ਉਨ੍ਹਾਂ ਦੇ ਇੱਕ ਹੋਰ ਸਾਥੀ ਜਗਰੂਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।


NIA ਨੇ ਮੁਲਜ਼ਮਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਭਾਰਤੀ ਨਿਆਂ ਸੰਹਿਤਾ (BNS), ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA), ਵਿਸਫੋਟਕ ਪਦਾਰਥ ਐਕਟ, ਆਰਮਜ਼ ਐਕਟ, ਰੇਲਵੇ ਐਕਟ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਤੋਂ ਬਚਾਉਣ ਸਬੰਧੀ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।

ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ 'ਚ ਅਜੇ ਅਗਲੇਰੀ ਤਫਤੀਸ਼ ਜਾਰੀ ਹੈ। ਦੂਜੇ ਪਾਸੇ, ਚਾਰਜਸ਼ੀਟ ਵਿੱਚ ਲਾਏ ਗਏ ਦੋਸ਼ਾਂ 'ਤੇ ਅਦਾਲਤੀ ਸੁਣਵਾਈ ਚੱਲੇਗੀ ਅਤੇ ਮੁਲਜ਼ਮਾਂ ਦੀ ਗੁਨਾਹਗਾਰੀ ਦਾ ਫ਼ੈਸਲਾ ਅਦਾਲਤ ਵੱਲੋਂ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.