IMG-LOGO
ਹੋਮ ਪੰਜਾਬ, ਰਾਸ਼ਟਰੀ, ਖੇਡਾਂ, ਏਸ਼ੀਆਈ ਖੇਡਾਂ ’ਚ ਭਾਰਤੀ ਹਾਕੀ ਟੀਮਾਂ ਦੀ ਸ਼ਾਨਦਾਰ ਜਿੱਤ: ਹਾਕੀ...

ਏਸ਼ੀਆਈ ਖੇਡਾਂ ’ਚ ਭਾਰਤੀ ਹਾਕੀ ਟੀਮਾਂ ਦੀ ਸ਼ਾਨਦਾਰ ਜਿੱਤ: ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Admin User - Oct 25, 2026 08:47 PM
IMG

ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਅਤੇ ਪੁਰਸ਼ ਹਾਕੀ ਟੀਮਾਂ ਵੱਲੋਂ ਸ਼ਾਨਦਾਰ ਜਿੱਤ ਦਰਜ ਕਰਨ ’ਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਸ੍ਰੀ ਭੋਲਾਨਾਥ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੋਵਾਂ ਟੀਮਾਂ ਦੀ ਕਾਮਯਾਬੀ ਲਈ ਸ਼ਰਧਾ ਨਾਲ ਧੰਨਵਾਦ ਪ੍ਰਗਟ ਕਰਦਿਆਂ ਭਵਿੱਖ ਵਿੱਚ ਵੀ ਭਾਰਤੀ ਹਾਕੀ ਟੀਮਾਂ ਦੀ ਚੜ੍ਹਦੀ ਕਲਾ ਅਤੇ ਹੋਰ ਵੱਡੀਆਂ ਪ੍ਰਾਪਤੀਆਂ ਲਈ ਅਰਦਾਸ ਕੀਤੀ।

ਸ੍ਰੀ ਭੋਲਾਨਾਥ ਸਿੰਘ ਨੇ ਕਿਹਾ ਕਿ ਭਾਰਤੀ ਹਾਕੀ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਨੇ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਉਮੀਦ ਜਤਾਈ ਕਿ ਖਿਡਾਰੀ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਨੂੰ ਆਪਣੇ ਲਈ ਸੁਭਾਗਾ ਪਲ ਦੱਸਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਭੋਲਾਨਾਥ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਹਰਵਿੰਦਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਹਾਇਕ ਸੂਚਨਾ ਅਧਿਕਾਰੀ ਜਤਿੰਦਰ ਸਿੰਘ, ਸ੍ਰੀ ਰਾਕੇਸ਼ ਭਾਟੀਆ, ਕੋਚ ਗੁਰਬਖਸ਼ੀਸ਼ ਸਿੰਘ, ਕੁਲਜੀਤ ਸਿੰਘ ਭੰਮਰਾ, ਪ੍ਰਭਜੋਤ ਸਿੰਘ, ਪਰਮਜੀਤ ਸਿੰਘ ਅਤੇ ਖਿਡਾਰੀ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.