ਤਾਜਾ ਖਬਰਾਂ
ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਬਿਹਾਰੀ ਕਲੋਨੀ ਸਥਿਤ ਇੱਕ ਪੈਟਰੋਲ ਪੰਪ ਦੇ ਬਾਥਰੂਮ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ, ਵਿਅਕਤੀ ਬੀਤੀ ਰਾਤ ਬਾਥਰੂਮ ਅੰਦਰ ਗਿਆ ਸੀ, ਪਰ ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਬਾਹਰ ਨਹੀਂ ਆਇਆ। ਸਵੇਰੇ ਕਰਮਚਾਰੀਆਂ ਵੱਲੋਂ ਦਰਵਾਜ਼ਾ ਤੋੜ ਕੇ ਦੇਖਿਆ ਗਿਆ ਤਾਂ ਅੰਦਰ ਵਿਅਕਤੀ ਮ੍ਰਿਤਕ ਹਾਲਤ ਵਿੱਚ ਪਿਆ ਸੀ।
ਮੌਕੇ ਤੋਂ ਕੁਝ ਸਰਿੰਜਾਂ ਅਤੇ ਇੱਕ ਲਾਈਟਰ ਵੀ ਬਰਾਮਦ ਹੋਇਆ ਹੈ। ਮੁੱਢਲੇ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗੀ। ਸੂਚਨਾ ਮਿਲਣ 'ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਸ਼ਨਾਖ਼ਤ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਮ੍ਰਿਤਕ ਦੀ ਪਛਾਣ ਕਰਨ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.