IMG-LOGO
ਹੋਮ ਪੰਜਾਬ: ਮੋਗਾ 'ਚ ਤਾਬੜਤੋੜ ਫਾਇਰਿੰਗ ਮਾਮਲਾ: DGP ਗੌਰਵ ਯਾਦਵ ਨੇ ਘਟਨਾ...

ਮੋਗਾ 'ਚ ਤਾਬੜਤੋੜ ਫਾਇਰਿੰਗ ਮਾਮਲਾ: DGP ਗੌਰਵ ਯਾਦਵ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ, 5 ਲੋਕ ਰਾਊਂਡ ਅੱਪ

Admin User - Oct 26, 2026 12:07 PM
IMG

ਮੋਗਾ ਦੇ ਅੰਗਦਪੁਰਾ ਇਲਾਕੇ ਵਿੱਚ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਕਾਲੀ ਸਕਾਰਪੀਓ ਗੱਡੀ ਵਿੱਚ ਆਏ ਹਥਿਆਰਬੰਦ ਹਮਲਾਵਰਾਂ ਨੇ ਦੁਕਾਨ ਦੇ ਬਾਹਰ ਥੜ੍ਹੇ 'ਤੇ ਬੈਠੇ 4-5 ਨੌਜਵਾਨਾਂ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਅਚਾਨਕ ਹੋਏ ਹਮਲੇ ਵਿੱਚ ਚਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇਲਾਜ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਅੱਗੇ ਰੈਫ਼ਰ ਕਰ ਦਿੱਤਾ ਗਿਆ। ਫਿਲਹਾਲ ਦੋਵੇਂ ਜ਼ਖ਼ਮੀ ਨਿਜੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੰਜਾਬ ਦੇ ਡੀਜੀਪੀ (DGP) ਗੌਰਵ ਯਾਦਵ ਖ਼ੁਦ ਘਟਨਾ ਸਥਲ 'ਤੇ ਪਹੁੰਚੇ। ਉਨ੍ਹਾਂ ਨੇ ਮੌਕੇ ਦਾ ਨਿਰੀਖਣ ਕੀਤਾ ਅਤੇ ਪੀੜਤ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 5 ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ (ਹਿਰਾਸਤ 'ਚ) ਕਰ ਲਿਆ ਹੈ। ਪ੍ਰਾਰੰਭਿਕ ਜਾਂਚ ਵਿੱਚ ਇਹ ਮਾਮਲਾ ਆਪਸੀ ਪੁਰਾਣੀ ਰੰਜਿਸ਼ ਦਾ ਜਾਪਦਾ ਹੈ।

ਡੀਜੀਪੀ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ ਅਤੇ ਕ੍ਰਾਈਮ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਬਾਕੀ ਰਹਿ ਗਏ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.