ਤਾਜਾ ਖਬਰਾਂ
ਅੰਮ੍ਰਿਤਸਰ ਦੇ ਮਹਿਤਾ ਵਿਖੇ ਜੇ.ਡੀ. ਰੈੱਡ ਜਿੰਮ ਦੇ ਬਾਹਰ ਸਵੇਰੇ ਤੜਕਸਾਰ ਅੰਨ੍ਹੇਵਾਹ ਫਾਇਰਿੰਗ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਦੌਰਾਨ ਘਟਨਾ ਸਥਾਨ ਤੋਂ ਗੋਲੀਆਂ ਦੇ 3 ਖੋਲ ਬਰਾਮਦ ਕੀਤੇ ਗਏ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪੁਲਿਸ ਵੱਲੋਂ ਜਿੰਮ ਮਾਲਕ ਅਤੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਦਕਿ ਮੁਲਜ਼ਮਾਂ ਦੀ ਪਛਾਣ ਲਈ ਆਲੇ-ਦੁਆਲੇ ਦੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਮੁਤਾਬਕ ਫਿਲਹਾਲ ਪੁਰਾਣੀ ਰੰਜਿਸ਼ ਦਾ ਕੋਈ ਪੱਕਾ ਸਬੂਤ ਸਾਹਮਣੇ ਨਹੀਂ ਆਇਆ ਅਤੇ ਸ਼ਿਕਾਇਤ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.