IMG-LOGO
ਹੋਮ ਪੰਜਾਬ: ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਵਿਸ਼ਵ...

ਪਰਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਵਿਸ਼ਵ ਭਰ ਦੀਆਂ ਸੰਗਤਾਂ ਅਰਦਾਸ ਕਰਨ : ਗਿਆਨੀ ਟੇਕ ਸਿੰਘ

Admin User - Oct 26, 2026 05:36 PM
IMG

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ 28 ਅਕਤੂਬਰ 2026 ਨੂੰ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਅਰਦਾਸ ਦਿਵਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਸੱਦੇ ਦੀ ਹਮਾਇਤ ਕਰਦਿਆਂ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਅਤੇ ਪੰਜਾਬ ਦੀ ਜਵਾਨੀ ਦੀ ਸਰੀਰਕ, ਮਾਨਸਿਕ ਤੇ ਆਤਮਿਕ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ। ਗਿਆਨੀ ਟੇਕ ਸਿੰਘ ਨੇ ਨਸ਼ਿਆਂ ਦੇ ਵਧ ਰਹੇ ਖ਼ਤਰੇ 'ਤੇ ਚਿੰਤਾ ਜਤਾਉਂਦਿਆਂ ਸਰਕਾਰਾਂ ਨੂੰ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਸਪਲਾਈ ਚੇਨ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਸਮੂਹ ਸਮਾਜ ਨੂੰ ਪੀੜਤ ਪਰਿਵਾਰ ਦਾ ਸਾਥ ਦੇਣ ਅਤੇ ਇਨਸਾਫ਼ ਦੀ ਲੜਾਈ ਵਿੱਚ ਇਕਜੁੱਟ ਹੋਣ ਦਾ ਸੱਦਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.