IMG-LOGO
ਹੋਮ ਰਾਸ਼ਟਰੀ: ਕਰਨਾਲ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ ਸ਼ਮਸ਼ੇਰ ਸਿੰਘ ਸ਼ੇਰਾ ਨੇ ਮਾਰੀ ਬਾਜ਼ੀ,...

ਕਰਨਾਲ ਵੇਟਲਿਫਟਿੰਗ ਚੈਂਪੀਅਨਸ਼ਿਪ 'ਚ ਸ਼ਮਸ਼ੇਰ ਸਿੰਘ ਸ਼ੇਰਾ ਨੇ ਮਾਰੀ ਬਾਜ਼ੀ, 775 ਕਿਲੋ ਭਾਰ ਚੁੱਕ ਕੇ ਜਿੱਤਿਆ ਸੋਨ ਤਗਮਾ

Admin User - Oct 26, 2026 08:47 PM
IMG

ਕਰਨਾਲ ਵਿਖੇ ਕਰਵਾਏ ਗਏ ਵੇਟਲਿਫਟਿੰਗ ਮੁਕਾਬਲਿਆਂ ਵਿੱਚ ਸ਼ਮਸ਼ੇਰ ਸਿੰਘ ਸ਼ੇਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। 775 ਕਿਲੋ ਭਾਰ ਚੁੱਕ ਕੇ ਚੈਂਪੀਅਨ ਬਣੇ ਸ਼ੇਰਾ ਦੀ ਇਸ ਪ੍ਰਾਪਤੀ ਨਾਲ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵਰਲਡ ਚੈਂਪੀਅਨ ਅਤੇ ਸਟ੍ਰਾਂਗਮੈਨ ਵਜੋਂ ਆਪਣੀ ਪਛਾਣ ਬਣਾ ਚੁੱਕੇ ਸ਼ਮਸ਼ੇਰ ਸਿੰਘ ਸ਼ੇਰਾ ਹੁਣ ਤੱਕ 30 ਸੋਨ ਤਗਮੇ ਜਿੱਤ ਚੁੱਕੇ ਹਨ। ਉਨ੍ਹਾਂ ਦੇ ਨਾਲ 75 ਸਾਲਾ ਗੁਰਮੀਤ ਸਿੰਘ ਭਾਟੀਆ ਅਤੇ ਮਨਦੀਪ ਸਿੰਘ ਨੇ ਵੀ ਖੇਡਾਂ ਦੇ ਖੇਤਰ ਵਿੱਚ ਆਪਣੀਆਂ ਪ੍ਰਾਪਤੀਆਂ ਦਰਜ ਕਰਵਾਈਆਂ।

ਅੰਮ੍ਰਿਤਸਰ ਪਰਤਣ 'ਤੇ ਸ਼ਮਸ਼ੇਰ ਸਿੰਘ ਸ਼ੇਰਾ ਦਾ ਖੇਡ ਪ੍ਰੇਮੀਆਂ ਅਤੇ ਸਮਾਜਿਕ ਆਗੂਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਕੋਆਰਡੀਨੇਟਰ ਗੁਰਪ੍ਰਤਾਪ ਸਿੰਘ ਟਿੱਕਾ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਖੁਸ਼ੀ ਦੇ ਇਸ ਮੌਕੇ ਢੋਲ ਵਜਾ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ। ਸ਼ੇਰਾ ਦੇ ਪਿਤਾ ਹਰਦਿਆਲ ਸਿੰਘ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੀ ਅਪੀਲ ਕੀਤੀ।

ਗੁਰਪ੍ਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਸ਼ੇਰਾ ਪੰਜਾਬ ਅਤੇ ਦੇਸ਼ ਲਈ ਲਗਾਤਾਰ ਮੈਡਲ ਜਿੱਤ ਕੇ ਮਾਣ ਵਧਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਜਿਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਦੀ ਅਪੀਲ ਕੀਤੀ, ਤਾਂ ਜੋ ਖਿਡਾਰੀ ਆਪਣੇ ਪਰਿਵਾਰਾਂ ਦੀ ਜ਼ਿੰਮੇਵਾਰੀ ਨਿਭਾਉਣ ਦੇ ਨਾਲ ਖੇਡਾਂ ਵਿੱਚ ਵੀ ਅੱਗੇ ਵਧ ਸਕਣ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।

ਸ਼ਮਸ਼ੇਰ ਸਿੰਘ ਸ਼ੇਰਾ ਦੀ ਇਸ ਕਾਮਯਾਬੀ 'ਤੇ ਰਣਜੀਤ ਸਿੰਘ, ਹਰਜੀਤ ਸਿੰਘ ਲਵਲੀ, ਲਖਵਿੰਦਰ ਸਿੰਘ, ਕੈਪਟਨ ਸੁੱਖਵੰਤ ਸਿੰਘ ਰਾਣਾ, ਡਾ. ਪ੍ਰਭ ਸਿੰਘ ਅਜਨਾਲਾ, ਜਸਵਿੰਦਰ ਸਿੰਘ ਨੂਰਪੁਰ ਅਤੇ ਲਵਜੀਤ ਸਿੰਘ ਲਵ ਸਮੇਤ ਹੋਰ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.