ਤਾਜਾ ਖਬਰਾਂ
ਪੰਜਾਬ ਵਿੱਚ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅਦਾਲਤ ਵਿੱਚ 40 ਹਜ਼ਾਰ ਪੰਨਿਆਂ ਦੀ ਵਿਸ਼ਾਲ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। ਵਿਜੀਲੈਂਸ ਦੀ ਇਸ ਚਾਰਜਸ਼ੀਟ ਵਿੱਚ ਕਈ ਵੱਡੇ ਅਤੇ ਸਨਸਨੀਖੇਜ਼ ਖ਼ੁਲਾਸੇ ਹੋਏ ਹਨ, ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ।
ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਜੀਠੀਆ ਨੇ ਨਸ਼ੇ ਦੀ ਕਮਾਈ ਦੇ ਲਗਭਗ 736 ਕਰੋੜ ਰੁਪਏ ਆਪਣੀਆਂ ਵੱਖ-ਵੱਖ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਸਨ।
ਜਾਂਚ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮਜੀਠੀਆ ਦੇ ਤਾਰ ਅੰਤਰਰਾਸ਼ਟਰੀ ਡਰੱਗ ਸਮੱਗਲਰਾਂ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਸਨ ਅਤੇ ਉਹ ਉਨ੍ਹਾਂ ਨਾਲ ਮਿਲ ਕੇ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਚਲਾ ਰਹੇ ਸਨ।
ਚਾਰਜਸ਼ੀਟ ਦਾਖ਼ਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਕਰਮ ਸਿੰਘ ਮਜੀਠੀਆ 'ਤੇ ਗੰਭੀਰ ਦੋਸ਼ ਲਗਾਏ ਹਨ। 'ਆਪ' ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ, "ਅਮਿਤ ਸ਼ਾਹ ਹੁਣ ਮਜੀਠੀਆ ਨਾਲ ਮਿਲ ਕੇ ਗੁਜਰਾਤ ਤੋਂ ਲਿਆਂਦੀ ਗਈ ਡਰੱਗਜ਼ ਨੂੰ ਪੰਜਾਬ ਵਿੱਚ ਵੇਚਣਾ ਚਾਹੁੰਦੇ ਹਨ।"
ਵਿਜੀਲੈਂਸ ਵੱਲੋਂ ਦਾਖ਼ਲ ਕੀਤੀ ਗਈ ਇਸ ਵਿਸ਼ਾਲ ਚਾਰਜਸ਼ੀਟ ਤੋਂ ਬਾਅਦ ਹੁਣ ਅਦਾਲਤੀ ਕਾਰਵਾਈ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Get all latest content delivered to your email a few times a month.