IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਸਪੇਨ 'ਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਭਿਆਨਕ ਟੱਕਰ, 30...

ਸਪੇਨ 'ਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਭਿਆਨਕ ਟੱਕਰ, 30 ਲੋਕਾਂ ਦੀ ਮੌਤ; ਕਈ ਜ਼ਖ਼ਮੀ ਹੋਣ ਦਾ ਖ਼ਦਸ਼ਾ

Admin User - Oct 28, 2026 04:48 PM
IMG

ਸਪੇਨ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਵੱਡਾ ਰੇਲ ਹਾਦਸਾ ਵਾਪਰ ਗਿਆ। ਇਹ ਹਾਦਸਾ ਮੈਡ੍ਰਿਡ ਨੂੰ ਦੱਖਣੀ ਅੰਡਾਲੂਸੀਆ ਖੇਤਰ ਨਾਲ ਜੋੜਨ ਵਾਲੀ ਹਾਈ-ਸਪੀਡ ਰੇਲਵੇ ਲਾਈਨ 'ਤੇ ਵਾਪਰਿਆ। ਮੁੱਢਲੀ ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ 30 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਜ਼ਖ਼ਮੀਆਂ ਦੀ ਗਿਣਤੀ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਰੇਲਵੇ ਆਪਰੇਟਰ ਐਡੀਫ ਅਨੁਸਾਰ, ਰੇਨਫੇ ਅਤੇ ਇਰੀਓ ਦੀਆਂ ਰੇਲਗੱਡੀਆਂ ਸਵੇਰੇ ਸਥਾਨਕ ਸਮੇਂ ਮੁਤਾਬਕ 9 ਵਜੇ ਤੋਂ ਕੁਝ ਸਮੇਂ ਬਾਅਦ ਟਕਰਾ ਗਈਆਂ। ਟੱਕਰ ਤੋਂ ਬਾਅਦ ਇਰੀਓ ਰੇਲਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਸੇਵਾਵਾਂ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਪ੍ਰਭਾਵਿਤ ਰੇਲਵੇ ਲਾਈਨ 'ਤੇ ਆਵਾਜਾਈ ਵੀ ਰੋਕ ਦਿੱਤੀ ਗਈ।

ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਅਤੇ ਵੀਡੀਓਜ਼ ਵਿੱਚ ਪਟੜੀ ਤੋਂ ਉਤਰੇ ਡੱਬੇ ਅਤੇ ਰੇਲਵੇ ਲਾਈਨ ਦੇ ਆਲੇ-ਦੁਆਲੇ ਖਿੱਲਰਿਆ ਮਲਬਾ ਦਿਖਾਈ ਦਿੱਤਾ। ਇਸ ਘਟਨਾ ਨੇ ਸਪੇਨ ਦੇ ਰੇਲਵੇ ਸੁਰੱਖਿਆ ਪ੍ਰਬੰਧਾਂ ਅਤੇ ਰੇਲਵੇ ਲਾਈਨਾਂ ਦੀ ਸਾਂਭ-ਸੰਭਾਲ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।

ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਆਪਣੇ ਦਿਨ ਦੇ ਤੈਅ ਪ੍ਰੋਗਰਾਮ ਰੱਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਉਹ ਟਰਾਂਸਪੋਰਟ ਮੰਤਰੀ ਅਤੇ ਖੇਤਰੀ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਨੇ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੀੜਤਾਂ ਦੀ ਮਦਦ ਅਤੇ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.