IMG-LOGO
ਹੋਮ ਪੰਜਾਬ: ਗੁਰਦਾਸਪੁਰ ‘ਚ ਪੁਲਿਸ ਤੇ ਸ਼ੱਕੀ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀਆਂ ਦੀ...

ਗੁਰਦਾਸਪੁਰ ‘ਚ ਪੁਲਿਸ ਤੇ ਸ਼ੱਕੀ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀਆਂ ਦੀ ਗੂੰਜ ਨਾਲ ਦਹਿਸ਼ਤ; ਲੋਕਾਂ ਦੀ ਮਦਦ ਨਾਲ 2 ਮੁਲਜ਼ਮ ਕਾਬੂ, ਤੀਜੇ ਦੀ ਭਾਲ ਜਾਰੀ

Admin User - Oct 28, 2026 05:40 PM
IMG

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਬੁੱਧਵਾਰ ਨੂੰ ਪੁਲਿਸ ਅਤੇ ਤਿੰਨ ਸ਼ੱਕੀ ਨੌਜਵਾਨਾਂ ਵਿਚਾਲੇ ਮੁਕਾਬਲਾ ਹੋਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਿਸ ਅਨੁਸਾਰ, ਮੋਟਰਸਾਈਕਲ ’ਤੇ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਬਾਰੇ ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ। ਪੁਲਿਸ ਨੂੰ ਦੇਖਦਿਆਂ ਹੀ ਸ਼ੱਕੀਆਂ ਨੇ ਦਾਣਾ ਮੰਡੀ ਵਿੱਚ ਪਹੁੰਚ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਕਾਰਵਾਈ ਕੀਤੀ।

ਡੀਐੱਸਪੀ ਜੋਗਾ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਦਿਆਂ ਸਥਾਨਕ ਨੌਜਵਾਨਾਂ ਦੀ ਮਦਦ ਨਾਲ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਤੀਜਾ ਮੁਲਜ਼ਮ ਝਾੜੀਆਂ ਅਤੇ ਦਰੱਖਤਾਂ ਦੀ ਆੜ ਲੈ ਕੇ ਫ਼ਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਰਾਹਤ ਦੀ ਗੱਲ ਇਹ ਰਹੀ ਕਿ ਗੋਲੀਬਾਰੀ ਦੌਰਾਨ ਕਿਸੇ ਪੁਲਿਸ ਮੁਲਾਜ਼ਮ ਜਾਂ ਆਮ ਨਾਗਰਿਕ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

ਪੁਲਿਸ ਨੂੰ ਸ਼ੱਕ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੀਤੀ ਰਾਤ ਵਾਪਰੀ ਕਿਸੇ ਹੋਰ ਅਪਰਾਧਿਕ ਘਟਨਾ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਫਿਲਹਾਲ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.