IMG-LOGO
ਹੋਮ ਪੰਜਾਬ: 🔴 ਪੰਜਾਬ 'ਚ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ...

🔴 ਪੰਜਾਬ 'ਚ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼, ਅਰਵਿੰਦ ਕੇਜਰੀਵਾਲ ਨੇ ਕੱਲ੍ਹ ਦਿੱਲੀ 'ਚ ਬੁਲਾਈ ਅਹਿਮ ਮੀਟਿੰਗ, CM ਮਾਨ ਰਹਿਣਗੇ ਮੌਜੂਦ

Admin User - Oct 29, 2026 11:04 AM
IMG

ਚੰਡੀਗੜ੍ਹ : 2027 ਦੀਆਂ ਚੋਣਾਂ ਲਈ ਪੰਜਾਬ ਵਿੱਚ ਰਾਜਨੀਤਿਕ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ 15 ਨਵੰਬਰ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦੀ ਉਮੀਦ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੱਲ੍ਹ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।

ਜ਼ਿਕਰਯੋਗ ਹੈ ਕਿ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕਰਨ ਲਈ ਕੱਲ੍ਹ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ ਪਾਰਟੀ ਦੇ ਸਰਵੇਖਣ ਵਿੱਚ ਆਏ ਨਾਵਾਂ 'ਤੇ ਇਸ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ। ਹੁਣ ਤੱਕ ਦੋਵਾਂ ਪੋਲਾਂ ਵਿੱਚ ਸਭ ਤੋਂ ਉੱਪਰ ਰਹੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਇਸ ਮੀਟਿੰਗ ਵਿੱਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੌਜੂਦ ਰਹਿਣਗੇ। 'ਆਪ' ਸੂਤਰਾਂ ਅਨੁਸਾਰ ਪਾਰਟੀ 15 ਨਵੰਬਰ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।

 ਦੱਸ ਦੇਈਏ ਕਿ 15 ਦਸੰਬਰ ਤੋਂ ਬਾਅਦ ਕਿਸੇ ਵੀ ਸਮੇਂ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਫਿਰ ਫਰਵਰੀ ਵਿੱਚ ਵੋਟਾਂ ਪੈ ਸਕਦੀਆਂ ਹਨ। ਸਰਕਾਰ ਦਾ ਕਾਰਜਕਾਲ ਮਾਰਚ ਵਿੱਚ ਖਤਮ ਹੋ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.