ਤਾਜਾ ਖਬਰਾਂ
ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੀ ਸਵੇਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਦਰਜ ਕੀਤੀ ਗਈ ਹੈ। ਸਵੇਰੇ ਨੀਂਦ ਤੋਂ ਜਾਗਦਿਆਂ ਹੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਅਤੇ ਘਰਾਂ ਤੋਂ ਬਾਹਰ ਨਿਕਲ ਆਏ। ਹਲਕੇ ਝਟਕੇ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੋਮਵਾਰ ਦੀ ਸ਼ਾਮ ਨੂੰ 3.2 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਦੇ ਝਟਕੇ ਕਸ਼ਮੀਰ ਘਾਟੀ ਦੇ ਕੁਝ ਹਿੱਸਿਆਂ ਵਿੱਚ ਵੀ ਮਹਿਸੂਸ ਕੀਤੇ ਗਏ।
ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 6:44 ਵਜੇ 5 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਸੀ ਅਤੇ ਇਸ ਦਾ ਕੇਂਦਰ 33.890 ਅਕਸ਼ਾਂਸ਼ ਅਤੇ 74.992 ਰੇਖਾਂਸ਼ 'ਤੇ ਸਥਿਤ ਸੀ, ਜੋ ਸ਼੍ਰੀਨਗਰ ਤੋਂ ਲਗਭਗ 28 ਕਿਲੋਮੀਟਰ ਦੱਖਣ-ਪੂਰਬ ਵਿੱਚ ਸੀ। ਭੂਚਾਲ ਦੀ ਸਮੀਖਿਆ ਕੀਤੀ ਗਈ ਅਤੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ/ਹਤਾਹਤ ਹੋਣ ਦੀ ਕੋਈ ਖ਼ਬਰ ਨਹੀਂ ਮਿਲੀ। ਪਰ ਭੂਚਾਲ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਫੈਲ ਗਿਆ।
Get all latest content delivered to your email a few times a month.