IMG-LOGO
ਹੋਮ ਪੰਜਾਬ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਬੈਠਕ 'ਚ ਲਏ ਅਹਿਮ ਫ਼ੈਸਲੇ: 20...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਬੈਠਕ 'ਚ ਲਏ ਅਹਿਮ ਫ਼ੈਸਲੇ: 20 ਨਵੰਬਰ ਨੂੰ ਹੋਵੇਗਾ ਸਾਲਾਨਾ ਜਨਰਲ ਇਜਲਾਸ, ਨਵੇਂ ਅਹੁਦੇਦਾਰਾਂ ਦੀ ਹੋਵੇਗੀ ਚੋਣ

Admin User - Oct 30, 2026 02:22 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਪੰਨ ਹੋਈ, ਜਿਸ ਵਿੱਚ ਪੰਥਕ, ਪ੍ਰਸ਼ਾਸਕੀ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਕਈ ਵਡੇਰੇ ਫ਼ੈਸਲਿਆਂ 'ਤੇ ਮੁਹਰ ਲਗਾਈ ਗਈ।


ਬੈਠਕ ਦੌਰਾਨ ਸਭ ਤੋਂ ਮੁੱਖ ਐਲਾਨ ਸ਼੍ਰੋਮਣੀ ਕਮੇਟੀ ਦੇ ਆਗਾਮੀ ਸਾਲਾਨਾ ਜਨਰਲ ਇਜਲਾਸ ਬਾਰੇ ਕੀਤਾ ਗਿਆ, ਜੋ ਕਿ 20 ਨਵੰਬਰ ਨੂੰ ਬੁਲਾਇਆ ਗਿਆ ਹੈ। ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਅਮਲ ਵਿੱਚ ਲਿਆਂਦੀ ਜਾਵੇਗੀ।


ਸਿੱਖ ਸੰਸਥਾ ਨੇ ਆਪਣੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਨੂੰ ਮੰਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ, ਬੈਠਕ 'ਚ ਗੁਰਦੁਆਰਾ ਸੈਕਸ਼ਨ-85, ਸੈਕਸ਼ਨ-87, ਧਰਮ ਪ੍ਰਚਾਰ ਕਮੇਟੀ ਅਤੇ ਸਿੱਖਿਆ ਖੇਤਰ ਨਾਲ ਸਬੰਧਤ ਵੱਖ-ਵੱਖ ਪ੍ਰਸਤਾਵਾਂ ਤੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ।


ਕਮੇਟੀ ਨੇ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਰਵਿੰਦਰ ਸਿੰਘ ਝੋਟੇ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ।


ਮਾਨਵ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖ਼ਾਲੜਾ ਦੀ ਯਾਦ ਨੂੰ ਸਮਰਪਿਤ ਹਰੀਕੇ ਪੱਤਣ ਵਿਖੇ ਇੱਕ ਯਾਦਗਾਰ ਬਣਾਉਣ ਦਾ ਅਹਿਮ ਨਿਰਣਾ ਲਿਆ ਗਿਆ ਹੈ। ਇਸ ਮਕਸਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਢੁਕਵੀਂ ਜ਼ਮੀਨ ਦੀ ਖ਼ਰੀਦ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.