IMG-LOGO
ਹੋਮ ਪੰਜਾਬ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚੋਣਾਂ 2027 ਲਈ ਤਿਆਰੀਆਂ ਤੇਜ਼,...

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚੋਣਾਂ 2027 ਲਈ ਤਿਆਰੀਆਂ ਤੇਜ਼, ਕੱਲ੍ਹ ਆ ਸਕਦੀ ਹੈ ਉਮੀਦਵਾਰਾਂ ਦੀ ਪਹਿਲੀ ਸੂਚੀ

Admin User - Oct 30, 2026 02:57 PM
IMG

ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਸਿਆਸੀ ਤਿਆਰੀਆਂ ਨੂੰ ਹੋਰ ਤਿੱਖਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਪਾਰਟੀ ਭਲਕੇ ਦੁਪਹਿਰ 12 ਵਜੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।


ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨਾਲ ਇੱਕ ਅਹਿਮ ਬੈਠਕ ਹੋ ਚੁੱਕੀ ਹੈ। ਕੱਲ੍ਹ ਦਿੱਲੀ ਵਿੱਚ ਸਿਆਸੀ ਮਾਮਲਿਆਂ ਦੀ ਕਮੇਟੀ (PAC) ਦੀ ਇੱਕ ਹੋਰ ਉੱਚ ਪੱਧਰੀ ਮੀਟਿੰਗ ਹੋਵੇਗੀ, ਜਿਸ ਵਿੱਚ ਅੰਤਿਮ ਮੋਹਰ ਲੱਗਣ ਤੋਂ ਬਾਅਦ ਸੂਚੀ ਜਨਤਕ ਕਰ ਦਿੱਤੀ ਜਾਵੇਗੀ।


ਸੂਤਰਾਂ ਦਾ ਮੰਨਣਾ ਹੈ ਕਿ 'ਆਪ' ਚੋਣ ਜ਼ਾਬਤਾ ਲਾਗੂ ਹੋਣ ਤੋਂ ਕਾਫ਼ੀ ਪਹਿਲਾਂ ਹੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਚਾਹੁੰਦੀ ਹੈ। ਇਸ ਰਣਨੀਤੀ ਦਾ ਮੁੱਖ ਮਨੋਰਥ ਉਮੀਦਵਾਰਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਜ਼ਮੀਨੀ ਪੱਧਰ 'ਤੇ ਪ੍ਰਚਾਰ ਕਰਨ ਅਤੇ ਜਨਤਾ ਨਾਲ ਰਾਬਤਾ ਕਾਇਮ ਕਰਨ ਲਈ ਪੂਰਾ ਸਮਾਂ ਮੁਹੱਈਆ ਕਰਵਾਉਣਾ ਹੈ।


ਹਾਲਾਂਕਿ ਪਹਿਲੀ ਸੂਚੀ ਵਿੱਚ ਕੁੱਲ ਕਿੰਨੇ ਉਮੀਦਵਾਰ ਹੋਣਗੇ, ਇਸ ਬਾਰੇ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਸੂਤਰਾਂ ਮੁਤਾਬਕ ਪਹਿਲੇ ਗੇੜ ਵਿੱਚ ਲਗਭਗ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਭਰੋਸੇਯੋਗ ਸੂਤਰਾਂ ਅਨੁਸਾਰ ਦੋ ਵਾਰ ਚੋਣ ਜਿੱਤ ਚੁੱਕੇ ਪ੍ਰਮੁੱਖ ਆਗੂਆਂ 'ਤੇ ਪਾਰਟੀ ਮੁੜ ਭਰੋਸਾ ਜਤਾ ਸਕਦੀ ਹੈ, ਜਿਨ੍ਹਾਂ ਵਿੱਚ:

ਬਲਜਿੰਦਰ ਕੌਰ (ਤਲਵੰਡੀ ਸਾਬੋ)

ਸਰਬਜੀਤ ਕੌਰ ਮਾਣੂੰਕੇ (ਜਗਰਾਓਂ)

ਜੈ ਕ੍ਰਿਸ਼ਨ ਸਿੰਘ ਰੋੜੀ (ਗੜ੍ਹਸ਼ੰਕਰ)

ਪ੍ਰਿੰਸੀਪਲ ਬੁੱਧ ਰਾਮ (ਬੁਢਲਾਡਾ)

ਮਨਜੀਤ ਸਿੰਘ ਬਿਲਾਸਪੁਰ (ਨਿਹਾਲ ਸਿੰਘ ਵਾਲਾ)

ਕੁਲਵੰਤ ਸਿੰਘ ਪੰਡੋਰੀ (ਮਹਿਲ ਕਲਾਂ)

ਕਈ ਵਿਧਾਇਕਾਂ ਦੀਆਂ ਟਿਕਟਾਂ 'ਤੇ ਲਟਕੀ ਤਲਵਾਰ

ਚਰਚਾ ਹੈ ਕਿ ਪਾਰਟੀ ਇਸ ਵਾਰ ਬਿਨਾਂ ਕਿਸੇ ਵਿਰੋਧ ਵਾਲੇ ਮੌਜੂਦਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਪਹਿਲ ਦੇਵੇਗੀ। ਦੂਜੇ ਪਾਸੇ, ਅੰਦਰੂਨੀ ਰਿਪੋਰਟਾਂ ਅਤੇ ਸਰਵੇਖਣਾਂ ਦੇ ਆਧਾਰ 'ਤੇ 30 ਤੋਂ 40 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੱਦ ਹੋਣ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਅੰਤਿਮ ਫੈਸਲਾ ਕੱਲ੍ਹ ਹੋਣ ਵਾਲੀ ਮੀਟਿੰਗ ਤੋਂ ਬਾਅਦ ਹੀ ਸਾਹਮਣੇ ਆਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.