IMG-LOGO
ਹੋਮ ਪੰਜਾਬ: ਲੁਧਿਆਣਾ ’ਚ ਡਾ. ਅੰਬੇਡਕਰ ਦੇ ਬੁੱਤ ਨਾਲ ਮੁੜ ਭੰਨਤੋੜ, ਮਹਿਲਾ...

ਲੁਧਿਆਣਾ ’ਚ ਡਾ. ਅੰਬੇਡਕਰ ਦੇ ਬੁੱਤ ਨਾਲ ਮੁੜ ਭੰਨਤੋੜ, ਮਹਿਲਾ ਪੁਲਿਸ ਹਿਰਾਸਤ ’ਚ; ਇਲਾਕੇ ’ਚ ਤਣਾਅ

Admin User - Oct 30, 2026 05:27 PM
IMG

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਕ ਮਹਿਲਾ ਵੱਲੋਂ ਬੁੱਤ ਦੀ ਸੁਰੱਖਿਆ ਲਈ ਲੱਗੇ ਸ਼ੀਸ਼ੇ ਨੂੰ ਤੋੜ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਪਿਛਲੇ ਚਾਰ ਮਹੀਨਿਆਂ ਦੌਰਾਨ ਇਸ ਸਥਾਨ ’ਤੇ ਭੰਨਤੋੜ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ, ਵਰਕਰਾਂ ਸਮੇਤ ਵਾਲਮੀਕਿ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਕੇ ’ਤੇ ਪਹੁੰਚ ਗਏ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਇਸ ਘਟਨਾ ਨੇ ਚੌਕ ਵਿੱਚ ਪਹਿਲਾਂ ਤੋਂ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਮੌਕੇ ’ਤੇ ਮੌਜੂਦ ਆਗੂਆਂ ਨੇ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਜਾਣਬੁੱਝ ਕੇ ਭੰਨਤੋੜ ਕੀਤੀ ਗਈ ਹੈ ਤਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਫਿਲਹਾਲ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਅਨੁਸਾਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.