ਤਾਜਾ ਖਬਰਾਂ
ਕੈਬਨਿਟ ਦੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਸਮਗੋਲੀ ਵਿੱਚ ਗਿੱਲੇ ਕੂੜੇ ਦੇ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਦੇ ਨਾਲ-ਨਾਲ ਹਰੀ ਊਰਜਾ ਵੀ ਪੈਦਾ ਕੀਤੀ ਜਾ ਸਕੇਗੀ।
ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿੱਚ ਪੰਜਾਬ ਦੇ ਹਿੱਸੇ ਦੀਆਂ ਖਾਲੀ ਅਸਾਮੀਆਂ ਭਰਨ ਲਈ ਲੋੜੀਂਦੇ ਨਿਯਮਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਹਿਤ 2,452 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਈਰਾਨ-ਅਮਰੀਕਾ ਜੰਗ ਕਾਰਨ LPG ਅਤੇ ਬਿਟੂਮਨ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਰੱਖੀ ਗਈ ਰਕਮ ਵਿੱਚ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ ਰਕਮ 1,095 ਕਰੋੜ ਰੁਪਏ ਸੀ, ਜਿਸ ਨੂੰ ਵਧਾ ਕੇ 1,333 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਪਟਵਾਰੀਆਂ ਵੱਲੋਂ ਗਰੁੱਪ-ਸੀ ਦੀਆਂ ਅਸਾਮੀਆਂ ਨੂੰ ਜ਼ਿਲ੍ਹਾ ਕੇਡਰ ਵਿੱਚ ਤਬਦੀਲ ਕਰਨ ਦੀ ਕੀਤੀ ਗਈ ਮੰਗ ਸਬੰਧੀ ਵੀ ਵਿਚਾਰ ਕੀਤਾ ਗਿਆ।
ਲਹਿਰਾ ਹਲਕੇ ਨਾਲ ਸਬੰਧਤ ਫੈਸਲੇ ਬਾਰੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪਿੰਡ ਖੰਡੇਵਾਲ ਵਿੱਚ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ। ਇਸ ਲਈ ਪਿੰਡ ਦੀ 217 ਕਨਾਲ 14 ਮਰਲੇ ਜ਼ਮੀਨ ਨਿਰਧਾਰਤ ਕੀਤੀ ਗਈ ਹੈ।
Get all latest content delivered to your email a few times a month.