IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਲੁਧਿਆਣਾ ’ਚ NRI ਮਹਿਲਾ ਦਾ ਬੇਰਹਿਮੀ ਨਾਲ ਕਤਲ, ਚਾਕੂ ਨਾਲ...

ਲੁਧਿਆਣਾ ’ਚ NRI ਮਹਿਲਾ ਦਾ ਬੇਰਹਿਮੀ ਨਾਲ ਕਤਲ, ਚਾਕੂ ਨਾਲ ਕੀਤੇ ਕਈ ਵਾਰ; 4 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤੀ ਸੀ ਕਮਲਜੀਤ ਕੌਰ

Admin User - Nov 01, 2026 06:03 PM
IMG

ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ਇਲਾਕੇ ਵਿੱਚ ਇੱਕ NRI ਮਹਿਲਾ ਦਾ ਚਾਕੂ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਕਰੀਬ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਪੰਜਾਬ ਪਰਤੀ ਸੀ। ਉਸ ਦੀ ਲਾਸ਼ ਘਰ ਵਿੱਚ ਖੂਨ ਨਾਲ ਲੱਥ-ਪੱਥ ਹਾਲਤ ਵਿੱਚ ਜ਼ਮੀਨ ’ਤੇ ਪਈ ਮਿਲੀ। ਮੁੱਢਲੀ ਜਾਣਕਾਰੀ ਅਨੁਸਾਰ, ਉਸ ਦੇ ਸਰੀਰ ’ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ।

ਘਟਨਾ ਤੋਂ ਬਾਅਦ ਮਹਿਲਾ ਨੂੰ ਤੁਰੰਤ ਇਲਾਜ ਲਈ ਦੀਪ ਹਸਪਤਾਲ ਪਹੁੰਚਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਉਸ ਦੇ ਪਤੀ ਰਵਿੰਦਰ ਸਿੰਘ ’ਤੇ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਵਾਰਦਾਤ ਪਿੱਛੇ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਤਲ ਦੇ ਕਾਰਨਾਂ, ਪਰਿਵਾਰਕ ਪਿਛੋਕੜ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.