ਤਾਜਾ ਖਬਰਾਂ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਗੋਇਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਰਾਣੀ ਅਨਾਜ ਮੰਡੀ ਵਿੱਚ ਥਾਂ ਦੀ ਘਾਟ ਕਾਰਨ ਕਿਸਾਨਾਂ ਅਤੇ ਵਪਾਰੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਝੋਨੇ ਅਤੇ ਕਣਕ ਦੀ ਵਧ ਰਹੀ ਆਮਦ ਦੇ ਨਾਲ-ਨਾਲ ਸ਼ਹਿਰ ਦੇ ਵਿਚਕਾਰ ਮੰਡੀ ਹੋਣ ਕਾਰਨ ਸੀਜ਼ਨ ਦੌਰਾਨ ਟਰੈਫ਼ਿਕ ਦੀ ਸਮੱਸਿਆ ਵੀ ਗੰਭੀਰ ਬਣ ਜਾਂਦੀ ਸੀ।
ਉਨ੍ਹਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਲਈ ਮਨਜ਼ੂਰ ਕੀਤੀ ਗਈ ਜ਼ਮੀਨ ਦਾ ਰਸਤਾ ਲੇਹਲ ਖ਼ੁਰਦ ਦੀ ਜ਼ਮੀਨ ਰਾਹੀਂ ਕੱਢਿਆ ਗਿਆ ਹੈ। ਨਵੀਂ ਮੰਡੀ ਬਣਨ ਨਾਲ ਫ਼ਸਲਾਂ ਦੀ ਖ਼ਰੀਦ ਅਤੇ ਸਾਂਭ-ਸੰਭਾਲ ਲਈ ਬਿਹਤਰ ਸਹੂਲਤਾਂ ਮਿਲਣ ਦੇ ਨਾਲ ਸ਼ਹਿਰ ਵਿੱਚ ਟਰੈਫ਼ਿਕ ਦੇ ਦਬਾਅ ਤੋਂ ਵੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ 31 ਤਾਰੀਖ਼ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਇਸ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਕੈਬਨਿਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਲਹਿਰਾਗਾਗਾ ਇਲਾਕੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।
Get all latest content delivered to your email a few times a month.