IMG-LOGO
ਹੋਮ ਪੰਜਾਬ: ਝੋਟਾ ਦੇ ਪਿਤਾ ਦਾ ਸਖ਼ਤ ਸੰਦੇਸ਼-ਰਾਹੁਲ ਗਾਂਧੀ ਅਤੇ ਬਿੱਟੂ ਧਰਨੇ...

ਝੋਟਾ ਦੇ ਪਿਤਾ ਦਾ ਸਖ਼ਤ ਸੰਦੇਸ਼-ਰਾਹੁਲ ਗਾਂਧੀ ਅਤੇ ਬਿੱਟੂ ਧਰਨੇ ਵਾਲੀ ਥਾਂ ਨਾ ਆਉਣ

Admin User - Nov 02, 2026 09:00 PM
IMG

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਲਈ ਚੱਲ ਰਹੇ ਰੋਸ ਮੋਰਚੇ ਦੌਰਾਨ ਮ੍ਰਿਤਕ ਦੇ ਪਿਤਾ ਭੀਮ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਧਰਨਾ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਆਗੂ ਜਾਂ ਪਰਿਵਾਰ ਨਾਲ ਕੋਈ ਨਿੱਜੀ ਵੈਰ-ਵਿਰੋਧ ਨਹੀਂ ਹੈ, ਪਰ ਪੰਥਕ ਮਰਿਆਦਾਵਾਂ ਅਤੇ ਆਪਣੀ ਧਾਰਮਿਕ ਆਸਥਾ ਦੇ ਮੱਦੇਨਜ਼ਰ ਉਹ ਨਹੀਂ ਚਾਹੁੰਦੇ ਕਿ ਰਾਹੁਲ ਗਾਂਧੀ ਧਰਨਾ ਸਥਾਨ 'ਤੇ ਪਹੁੰਚਣ।

ਰਾਹੁਲ ਗਾਂਧੀ ਦੇ ਮਾਨਸਾ ਪਹੁੰਚ ਕੇ ਝੋਟਾ ਪਰਿਵਾਰ ਨਾਲ ਮੁਲਾਕਾਤ ਕਰਨ ਦੀਆਂ ਚਰਚਾਵਾਂ ਵਿਚਾਲੇ ਭੀਮ ਸਿੰਘ ਦਾ ਇਹ ਬਿਆਨ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਉਹ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਧਰਨੇ ਵਾਲੀ ਥਾਂ 'ਤੇ ਨਾ ਆਉਣ ਦੀ ਅਪੀਲ ਕਰ ਚੁੱਕੇ ਹਨ।

ਇਸੇ ਦੌਰਾਨ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ।

ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾ ਚੁੱਕੀ ਹੈ। ਹਾਲਾਂਕਿ ਪਰਿਵਾਰ ਅਜੇ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ਿਆਂ ਦੀ ਮੰਗ 'ਤੇ ਕਾਇਮ ਹੈ। ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਰਵਉੱਚ ਆਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਦੀਆਂ ਮਰਿਆਦਾਵਾਂ ਨਾਲ ਜੁੜੀ ਹੋਈ ਹੈ, ਜਿਸ ਕਾਰਨ ਉਹ ਆਪਣੀਆਂ ਧਾਰਮਿਕ ਅਤੇ ਪੰਥਕ ਭਾਵਨਾਵਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.