IMG-LOGO
ਹੋਮ ਰਾਸ਼ਟਰੀ: ਵਿਸ਼ਾਖਾਪਟਨਮ 'ਚ HPCL ਰਿਫਾਇਨਰੀ ਦੇ ਸਲਫਰ ਟੈਂਕ 'ਚ ਧਮਾਕੇ ਤੋਂ...

ਵਿਸ਼ਾਖਾਪਟਨਮ 'ਚ HPCL ਰਿਫਾਇਨਰੀ ਦੇ ਸਲਫਰ ਟੈਂਕ 'ਚ ਧਮਾਕੇ ਤੋਂ ਬਾਅਦ ਲੱਗੀ ਅੱਗ; ਜਾਨੀ ਨੁਕਸਾਨ ਤੋਂ ਬਚਾਅ

Admin User - Nov 03, 2026 11:31 AM
IMG

ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਸ਼ਹਿਰ ਵਿਸ਼ਾਖਾਪਟਨਮ ਸਥਿਤ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਦੀ ਰਿਫਾਇਨਰੀ ਵਿੱਚ ਸੋਮਵਾਰ ਨੂੰ ਵਾਪਰੇ ਇੱਕ ਹਾਦਸੇ ਦੌਰਾਨ ਅੱਗ ਲੱਗਣ ਨਾਲ ਇਲਾਕੇ ਵਿੱਚ ਅਫਰਾ-ਤਫਰੀ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਤੋਂ ਠੀਕ ਪਹਿਲਾਂ ਇੱਕ ਜ਼ੋਰਦਾਰ ਧਮਾਕਾ ਹੋਇਆ, ਜਿਸ ਤੋਂ ਬਾਅਦ ਆਸਮਾਨ ਵਿੱਚ ਧੂੰਏਂ ਦਾ ਸੰਘਣਾ ਗੁਬਾਰ ਉੱਠਦਾ ਦੇਖਿਆ ਗਿਆ।


ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੇ ਧਮਾਕੇ ਕਾਰਨ ਨੇੜਲੀਆਂ ਰਿਹਾਇਸ਼ੀ ਕਲੋਨੀਆਂ ਦੇ ਵਸਨੀਕ ਦਹਿਸ਼ਤ ਵਿੱਚ ਆ ਗਏ। ਹਾਲਾਂਕਿ, ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਵੀ ਜ਼ਖਮੀ ਜਾਂ ਹਲਾਕ ਹੋਣ ਦੀ ਖ਼ਬਰ ਨਹੀਂ ਹੈ।


ਮੁੱਢਲੀ ਜਾਂਚ ਮੁਤਾਬਕ ਅੱਗ ਰਿਫਾਇਨਰੀ ਦੇ ਸਲਫਰ ਪਿੱਚ ਟੈਂਕ ਵਾਲੇ ਹਿੱਸੇ ਵਿੱਚ ਲੱਗੀ ਸੀ। ਪ੍ਰਸ਼ਾਸਨ ਅਤੇ ਪਲਾਂਟ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ਨੂੰ ਹੋਰਾਂ ਸੰਵੇਦਨਸ਼ੀਲ ਹਿੱਸਿਆਂ ਤੱਕ ਫੈਲਣ ਤੋਂ ਰੋਕ ਲਿਆ।


ਮਲਕਾਪੁਰਮ ਦੇ ਸਰਕਲ ਇੰਸਪੈਕਟਰ ਈ. ਨਰਸਿਮਹਾ ਰਾਓ ਨੇ ਦੱਸਿਆ ਕਿ HPCL ਦੀਆਂ ਆਪਣੀਆਂ ਫਾਇਰ ਬ੍ਰਿਗੇਡ ਟੀਮਾਂ ਅਤੇ ਆਧੁਨਿਕ ਬਚਾਅ ਉਪਕਰਣਾਂ ਦੀ ਮਦਦ ਨਾਲ ਸਥਿਤੀ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।


ਦੇਸ਼ ਦੀਆਂ ਪ੍ਰਮੁੱਖ ਤੇਲ ਸੋਧਕ ਰਿਫਾਇਨਰੀਆਂ ਵਿੱਚੋਂ ਇੱਕ ਹੋਣ ਕਰਕੇ ਇੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਰਹਿੰਦੇ ਹਨ। ਫਿਲਹਾਲ ਤਕਨੀਕੀ ਟੀਮਾਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.