IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਕੈਲੀਫੋਰਨੀਆ ਦੇ ਯੂਬਾ ਸਿਟੀ ਨਗਰ ਕੀਰਤਨ ਦੌਰਾਨ ਦੋ ਹਿੰਸਕ ਘਟਨਾਵਾਂ;...

ਕੈਲੀਫੋਰਨੀਆ ਦੇ ਯੂਬਾ ਸਿਟੀ ਨਗਰ ਕੀਰਤਨ ਦੌਰਾਨ ਦੋ ਹਿੰਸਕ ਘਟਨਾਵਾਂ; ਪੁਲਿਸ ਜਾਂਚ 'ਚ ਜੁਟੀ

Admin User - Nov 03, 2026 01:54 PM
IMG

ਅਮਰੀਕਾ ਦੇ ਕੈਲੀਫੋਰਨੀਆ ਸਥਿਤ ਯੂਬਾ ਸਿਟੀ ਵਿੱਚ ਆਯੋਜਿਤ 47ਵੇਂ ਸਾਲਾਨਾ ਨਗਰ ਕੀਰਤਨ ਦੌਰਾਨ ਦੋ ਵੱਖ-ਵੱਖ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਪਹਿਲੀ ਘਟਨਾ ਸ਼ਨੀਵਾਰ (31 ਅਕਤੂਬਰ) ਨੂੰ ਵਾਪਰੀ ਜਦੋਂ ਟੀਏਰਾ ਬੁਏਨਾ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੀ ਪਾਰਕਿੰਗ ਵਿੱਚ ਅਚਾਨਕ ਗੋਲੀਆਂ ਚੱਲ ਗਈਆਂ। ਸਟਰ ਕਾਊਂਟੀ ਸ਼ੈਰਿਫ ਦਫ਼ਤਰ ਮੁਤਾਬਕ ਪੁਲਿਸ ਨੇ ਸ਼ੱਕੀ ਹਮਲਾਵਰ ਦੀ ਪਛਾਣ ਕਰ ਲਈ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

ਦੂਜੇ ਪਾਸੇ, ਐਤਵਾਰ ਨੂੰ ਪਰੇਡ ਦੇ ਸਮਾਪਨ ਵੇਲੇ ਚਾਕੂਬਾਜ਼ੀ ਦੀ ਇੱਕ ਹੋਰ ਦੁਖਦ ਘਟਨਾ ਵਾਪਰੀ। ਇਸ ਹਮਲੇ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।


ਪੁਲਿਸ ਨੇ ਚਾਕੂਬਾਜ਼ੀ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਸੈਕਰਾਮੈਂਟੋ ਦੇ ਰਹਿਣ ਵਾਲੇ 28 ਸਾਲਾ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਘਾਤਕ ਹਥਿਆਰ ਨਾਲ ਹਮਲਾ ਕਰਨ ਅਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।


ਸ਼ੈਰਿਫ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਦੋਵੇਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਜਾਂ ਨਹੀਂ।

ਜ਼ਿਕਰਯੋਗ ਹੈ ਕਿ ਯੂਬਾ ਸਿਟੀ ਦਾ ਇਹ ਸਾਲਾਨਾ ਨਗਰ ਕੀਰਤਨ ਉੱਤਰੀ ਅਮਰੀਕਾ ਵਿੱਚ ਸਿੱਖ ਭਾਈਚਾਰੇ ਦਾ ਸਭ ਤੋਂ ਵੱਡਾ ਇਕੱਠ ਮੰਨਿਆ ਜਾਂਦਾ ਹੈ, ਜਿਸ ਵਿੱਚ 'ਸਿੱਖ ਗੱਠਜੋੜ' ਮੁਤਾਬਕ ਹਰ ਸਾਲ 1 ਲੱਖ ਤੋਂ 2 ਲੱਖ ਦੇ ਨਜ਼ਦੀਕ ਸੰਗਤਾਂ ਸ਼ਿਰਕਤ ਕਰਦੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.