IMG-LOGO
ਹੋਮ ਪੰਜਾਬ: ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ’ਤੇ ਪ੍ਰਦੂਸ਼ਨ ਬੋਰਡ ਸਖ਼ਤ, ਪੰਜਾਬ...

ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ’ਤੇ ਪ੍ਰਦੂਸ਼ਨ ਬੋਰਡ ਸਖ਼ਤ, ਪੰਜਾਬ ਦੇ DCs ਅਤੇ SSPs ਨੂੰ ਕਾਰਨ ਦੱਸੋ ਨੋਟਿਸ ਜਾਰੀ

Admin User - Nov 03, 2026 10:12 PM
IMG

ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕਮਿਸ਼ਨ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ (DCs), ਸੀਨੀਅਰ ਪੁਲਿਸ ਕਪਤਾਨਾਂ (SSPs) ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ 6 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।

ਕਮਿਸ਼ਨ ਨੇ ਖ਼ਾਸ ਤੌਰ ’ਤੇ ਤਰਨ ਤਾਰਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੋਏ ਵੱਡੇ ਵਾਧੇ ’ਤੇ ਚਿੰਤਾ ਜਤਾਈ ਹੈ। ਅੰਕੜਿਆਂ ਮੁਤਾਬਕ, 11 ਸਤੰਬਰ ਤੋਂ 29 ਅਕਤੂਬਰ 2026 ਤੱਕ ਜ਼ਿਲ੍ਹੇ ਵਿੱਚ ਅੱਗ ਲੱਗਣ ਦੇ 797 ਮਾਮਲੇ ਦਰਜ ਕੀਤੇ ਗਏ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਗਿਣਤੀ 296 ਸੀ। ਇਸ ਤਰ੍ਹਾਂ ਮਾਮਲਿਆਂ ਵਿੱਚ ਕਰੀਬ 169 ਫ਼ੀਸਦੀ ਵਾਧਾ ਹੋਇਆ ਹੈ।

CAQM ਨੇ ਜ਼ਿਲ੍ਹਾ ਪ੍ਰਸ਼ਾਸਨਾਂ ਤੋਂ ਪਰਾਲੀ ਸਾੜਨ ਦੀ ਰੋਕਥਾਮ ਲਈ ਕੀਤੇ ਗਏ ਉਪਰਾਲਿਆਂ, ਨਿਗਰਾਨੀ ਪ੍ਰਬੰਧਾਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਹੌਟਸਪੌਟ ਪਿੰਡਾਂ ਵਿੱਚ 24 ਘੰਟੇ ਨਿਗਰਾਨੀ, ਪੁਲਿਸ ਗਸ਼ਤ ਵਧਾਉਣ ਅਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਸੈਟੇਲਾਈਟ ਰਾਹੀਂ ਸਾਹਮਣੇ ਆ ਰਹੀਆਂ ਅੱਗ ਦੀਆਂ ਘਟਨਾਵਾਂ ਅਤੇ ਸਰਕਾਰੀ ਰਿਕਾਰਡ ਵਿੱਚ ਦਰਜ ਮਾਮਲਿਆਂ ਵਿਚਕਾਰ ਅੰਤਰ ਨੂੰ ਲੈ ਕੇ ਵੀ ਕਮਿਸ਼ਨ ਨੇ ਸਵਾਲ ਉਠਾਏ ਹਨ। CAQM ਨੇ ਚਿਤਾਵਨੀ ਦਿੱਤੀ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਜਾਂ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.