IMG-LOGO
ਹੋਮ ਪੰਜਾਬ: ਮੋਗਾ ਤੋਂ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ...

ਮੋਗਾ ਤੋਂ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਛਾਪੇਮਾਰੀ, ਨਸ਼ਾ ਛੁਡਾਊ ਹਸਪਤਾਲ ਸਮੇਤ ਕਈ ਥਾਵਾਂ ’ਤੇ ਕੀਤੀ ਜਾਂਚ

Admin User - Nov 04, 2026 06:18 PM
IMG

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਸਬੰਧਤ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਸਭ ਤੋਂ ਪਹਿਲਾਂ ਜਾਂਚ ਟੀਮਾਂ ਨੇ ਮੋਗਾ ਵਿੱਚ ਵਿਧਾਇਕ ਦੀ ਰਿਹਾਇਸ਼ ’ਤੇ ਪਹੁੰਚ ਕੇ ਤਲਾਸ਼ੀ ਲਈ। ਇਸ ਤੋਂ ਬਾਅਦ ਮੋਗਾ-ਲੁਧਿਆਣਾ ਰੋਡ ’ਤੇ ਸਥਿਤ ਆਈਕਨ ਫਲੈਟਾਂ ਦੀ ਵੀ ਜਾਂਚ ਕੀਤੀ ਗਈ। ਇਸੇ ਦੌਰਾਨ ਇੱਕ ਹੋਰ ਟੀਮ ਖੰਨਾ (ਲੁਧਿਆਣਾ) ਵਿੱਚ ਵਿਧਾਇਕ ਦੇ ਨਾਨਕੇ ਘਰ ਪਹੁੰਚੀ।

ਇਸ ਤੋਂ ਇਲਾਵਾ ਦੁਪਹਿਰ ਸਮੇਂ ED ਦੀ ਟੀਮ ਨੇ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿਖੇ ਅਸ਼ੀਰਵਾਦ ਨਸ਼ਾ ਛੁਡਾਊ ਹਸਪਤਾਲ ਵਿੱਚ ਵੀ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਸਪਤਾਲ ਦਾ ਸਬੰਧ ਵਿਧਾਇਕ ਦੇ ਪਤੀ ਨਾਲ ਹੈ। ਹਾਲਾਂਕਿ, ਜਾਂਚ ਏਜੰਸੀ ਵੱਲੋਂ ਇਸ ਪੂਰੀ ਕਾਰਵਾਈ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਡਾ. ਅਮਨਦੀਪ ਕੌਰ ਅਰੋੜਾ ਨੂੰ ਆਮ ਆਦਮੀ ਪਾਰਟੀ ਨੇ ਤਿੰਨ ਦਿਨ ਪਹਿਲਾਂ ਹੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੋਗਾ ਹਲਕੇ ਤੋਂ ਮੁੜ ਉਮੀਦਵਾਰ ਐਲਾਨਿਆ ਸੀ। ਉਹ ਪੰਜਾਬ ਵਿੱਚ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ।

ਵਿਧਾਇਕ ਦੇ ਟਿਕਾਣਿਆਂ ’ਤੇ ED ਦੀ ਛਾਪੇਮਾਰੀ ਦੀ ਖ਼ਬਰ ਫੈਲਦਿਆਂ ਹੀ ਉਨ੍ਹਾਂ ਦੇ ਸਮਰਥਕਾਂ ਵਿੱਚ ਰੋਸ ਪੈਦਾ ਹੋ ਗਿਆ। ਵੱਡੀ ਗਿਣਤੀ ਵਿੱਚ ਸਮਰਥਕ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਅਤੇ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ।

ਇਸ ਮੌਕੇ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ ਅਤੇ ਪਾਰਟੀ ਦੇ ਸ਼ਹਿਰੀ ਮੁਖੀ ਪ੍ਰੇਮ ਚੰਦ ਚੱਕੀਵਾਲਾ ਨੇ ਦੋਸ਼ ਲਾਇਆ ਕਿ ਵਿਧਾਇਕ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਹੇਠ ਲਿਆਉਣ ਵਾਸਤੇ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ED ਦੀਆਂ ਟੀਮਾਂ ਦਾ ਆਉਣਾ-ਜਾਣਾ ਲੱਗਾ ਰਹਿੰਦਾ ਹੈ ਅਤੇ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ CBI ਅਤੇ ED ਵਰਗੀਆਂ ਕੇਂਦਰੀ ਏਜੰਸੀਆਂ ਦੀਆਂ ਕਾਰਵਾਈਆਂ ਵੀ ਤੇਜ਼ ਹੋ ਜਾਂਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਕੁਝ ਵੀ ਹਾਸਲ ਨਹੀਂ ਹੋਣ ਵਾਲਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.