IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਦਾ ਐਨਕਾਊਂਟਰ, 7 ਅਪਰਾਧਿਕ ਮਾਮਲਿਆਂ 'ਚ ਭਗੌੜਾ ਮੁਲਜ਼ਮ...

ਅੰਮ੍ਰਿਤਸਰ ਪੁਲਿਸ ਦਾ ਐਨਕਾਊਂਟਰ, 7 ਅਪਰਾਧਿਕ ਮਾਮਲਿਆਂ 'ਚ ਭਗੌੜਾ ਮੁਲਜ਼ਮ ਗ੍ਰਿਫ਼ਤਾਰ; ਲੱਤ 'ਚ ਲੱਗੀ ਗੋਲੀ

Admin User - Nov 04, 2026 09:32 PM
IMG

ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਅਤੇ ਇੱਕ ਹਥਿਆਰਬੰਦ ਬਦਮਾਸ਼ ਵਿਚਕਾਰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਭਗੌੜੇ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਨੂੰ ਕਾਬੂ ਕਰ ਲਿਆ। ਐਨਕਾਊਂਟਰ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬਟਾਲਾ ਪੁਲਿਸ ਜ਼ਿਲ੍ਹੇ ਦੇ ਪਿੰਡ ਕਰਦੀਆਂ ਦਾ ਵਸਨੀਕ ਹੈ। ਉਸ ਦੇ ਖ਼ਿਲਾਫ਼ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਸੱਤ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਅਦਾਲਤ ਵੱਲੋਂ ਉਸ ਨੂੰ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਾ ਸੀ।

ਪੁਲਿਸ ਅਧਿਕਾਰੀ ਅਨੁਸਾਰ, ਮੁਲਜ਼ਮ ਨੇ ਹਾਲ ਹੀ ਵਿੱਚ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਬਟਾਲਾ ਵਿਖੇ ਇੱਕ ਮਨੀ ਐਕਸਚੇਂਜ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਸੀ। ਹਥਿਆਰਾਂ ਦੀ ਨੋਕ 'ਤੇ ਕੀਤੀ ਗਈ ਇਸ ਲੁੱਟ ਦੀ ਵਾਰਦਾਤ ਦੌਰਾਨ ਮੁਲਜ਼ਮਾਂ ਵੱਲੋਂ 2.5 ਲੱਖ ਰੁਪਏ ਦੀ ਨਕਦੀ ਲੁੱਟੀ ਗਈ ਸੀ।

ਪੁਲਿਸ ਵੱਲੋਂ ਮੁਲਜ਼ਮ ਦੇ ਅਪਰਾਧਿਕ ਰਿਕਾਰਡ ਅਤੇ ਉਸ ਦੇ ਹੋਰ ਸਾਥੀਆਂ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.